टॉप न्यूज़

ਪੰਜਾਬ ’ਚ ਵੱਡੀ ਵਾਰਦਾਤ

ਕਿਸਾਨ ਆਗੂ ਦੇ ਘਰ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ ਵਿੱਚ ਆਏ ਦਿਨ ਵਾਰਦਾਤਾਂ ਦਾ ਸਿਲਸਿਲਾ ਵੱਧਦਾ ਜਾ ਰਿਹਾ ਹੈ, ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕੀ ਪਿੰਡ ਲੱਧਾ ਮੁੰਡਾ ਵਿੱਚ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇਕ ਸੀਨੀਅਰ ਕਿਸਾਨ ਆਗੂ ਦੇ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ’ਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਆਗੂ ਗੁਰਮੇਜ ਸਿੰਘ ਪੁੱਤਰ ਦਲਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੀ ਪਤਨੀ ਨਾਲ ਘਰ ’ਚ ਮੌਜੂਦ ਸਨ, ਤਾਂ ਅਚਾਨਕ ਬਾਹਰੋਂ ਤਾਬੜਤੋੜ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਜਦੋਂ ਉਨ੍ਹਾਂ ਨੇ ਹਿੰਮਤ ਕਰ ਕੇ ਬਾਹਰ ਆ ਕੇ ਦੇਖਿਆ ਤਾਂ ਘਰ ਦੇ ਮੁੱਖ ਲੋਹੇ ਦੇ ਗੇਟ ’ਤੇ ਗੋਲੀਆਂ ਦੇ ਚਾਰ ਨਿਸ਼ਾਨ ਮਿਲੇ ਅਤੇ ਨਜ਼ਦੀਕ ਗਲੀ ’ਚੋਂ ਚਾਰ ਚੱਲੇ ਹੋਏ ਕਾਰਤੂਸਾਂ ਦੇ ਖੋਲ ਬਰਾਮਦ ਹੋਏ।

ਗੁਰਮੇਜ ਸਿੰਘ ਨੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੀਆਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ, ਜਿਸ ਬਾਰੇ ਥਾਣਾ ਘੁਮਾਣ ਦੀ ਪੁਲਸ ਨੂੰ ਪਹਿਲਾਂ ਹੀ ਲਿਖਤੀ ਦਰਖ਼ਾਸਤ ਦਿੱਤੀ ਗਈ ਸੀ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਵਿਦੇਸ਼ ’ਚ ਰਹਿੰਦੇ ਹਨ ਅਤੇ ਘਰ ’ਚ ਉਹ ਦੋਵੇਂ ਪਤੀ-ਪਤਨੀ ਹੀ ਇਕੱਲੇ ਰਹਿੰਦੇ ਹਨ, ਜਿਸ ਕਾਰਨ ਪਰਿਵਾਰ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਡਰਾਇਆ ਹੋਇਆ ਹੈ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਘੁਮਾਣ ਸੁਰਿੰਦਰਪਾਲ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਸ ਨੇ ਗੋਲੀਆਂ ਦੇ ਖੋਲ ਕਬਜ਼ੇ ਵਿੱਚ ਲੈ ਲਏ ਹਨ ਅਤੇ ਪੀੜਤ ਕਿਸਾਨ ਆਗੂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!