टॉप न्यूज़

ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ

ਸੀਨੀਅਰ ਅਕਾਲੀ ਆਗੂ ਚੰਦੂਮਾਜਰਾ ਅਕਾਲੀ ਦਲ 'ਚ ਹੋਣਗੇ ਸ਼ਾਮਲ

ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਗੇ ਅਤੇ ਉਸੇ ਸ਼ਾਮ ਨੂੰ ਪਟਿਆਲਾ ਸਥਿਤ ਆਪਣੀ ਰਿਹਾਇਸ਼ ‘ਤੇ ਪਹੁੰਚਣਗੇ।

ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਮ 4 ਵਜੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚਣਗੇ। ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਹਾਲਾਤ ਲੋਕਾਂ ਦੀ ਨਬਜ਼ ਅਤੇ ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਅਕਾਲੀ ਦਲ ਨੂੰ ਇੱਕਜੁੱਟ ਹੋਣ ਦੀ ਲੋੜ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!