ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪਰਿਵਾਰ ਦਾ ਰੋਸ ਲਗਾਤਾਰ ਵਧ ਰਿਹਾ ਹੈ। ਪਰਵਿੰਦਰ ਝੋਟਾ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਨਾ ਕੋਈ ਪੈਸਾ ਚਾਹੀਦਾ ਹੈ ਅਤੇ ਨਾ ਹੀ ਕੋਈ ਨੌਕਰੀ। ਉਨ੍ਹਾਂ ਦੀ ਸਿਰਫ਼ ਇੱਕ ਮੰਗ ਹੈ ਕਿ ਹਿਰਾਸਤ ਵਿੱਚ ਲਏ ਗਏ ਬੱਚਿਆਂ ਨੂੰ ਰਿਹਾਅ ਕੀਤਾ ਜਾਵੇ।
ਝੋਟਾ ਦੀ ਮਾਂ ਨੇ ਆਰੋਪ ਲਗਾਇਆ ਕਿ ਸਰਕਾਰ ਵੱਲੋਂ ਪਹਿਲਾਂ ਵੀ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਕਈ ਵਾਰ ਝੂਠੇ ਪਰਚੇ ਦਰਜ ਕੀਤੇ ਗਏ ਅਤੇ ਹੁਣ ਵੀ ਉਸ ਬਾਰੇ ਗਲਤ ਗੱਲਾਂ ਫੈਲਾਈਆਂ ਜਾ ਰਹੀਆਂ ਹਨ। ਉੱਧਰ, ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਮੀਟਿੰਗ ਵਿੱਚ ਹੋਈ ਗੱਲਬਾਤ ਮੁਤਾਬਕ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਇਆ ਜਾਵੇ।



