
ਪੰਜਾਬ ਦੇ ਰਾਜਪੁਰਾ ਵਿੱਚ ਅੱਜ ਦੁਪਹਿਰ ਇੱਕ ਚੱਲਦੀ ਟ੍ਰੇਨ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੰਮ੍ਰਿਤਸਰ ਤੋਂ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ।
ਮੁੱਢਲੀ ਜਾਣਕਾਰੀ ਮੁਤਾਬਕ ਟ੍ਰੇਨ ਦੇ ਇੰਜਣ ਤੋਂ ਪੰਜਵੇਂ ਡੱਬੇ ਤੱਕ ਧੂੰਆਂ ਨਿਕਲਦਾ ਦੇਖਿਆ ਗਿਆ। ਘਟਨਾ ਤੋਂ ਬਾਅਦ ਟ੍ਰੇਨ ਨੂੰ ਰਾਜਪੁਰਾ ਵਿੱਚ ਰੋਕ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕਾਰਵਾਈ ਸ਼ੁਰੂ ਕੀਤੀ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਵਿਭਾਗ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਕਿਸੇ ਜਾਨੀ ਨੁਕਸਾਨ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
EDITED BY- HARLEEN KAUR




