
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਜਿਸ ਨੇ ਸਿਆਸਤ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਮੁੜ ਚੋਣ ਨਹੀਂ ਲੜਨਗੇ।
ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜੇ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। 1 ਅਪ੍ਰੈਲ 2026 ਨੂੰ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਭੁੱਲਰ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ। ਹੁਣ ਉਨ੍ਹਾਂ ਦੀ ਇਸ ਫੇਸਬੁੱਕ ਪੋਸਟ ਨੇ ਪੱਟੀ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
EDITED BY- HARLEEN KAUR




