टॉप न्यूज़

ਪੰਜਾਬ ‘ਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੱਗਿਆ ਵੱਡਾ ਝਟਕਾ

ਪਾਰਟੀ ਦੇ ਉਮੀਦਵਾਰ AAP 'ਚ ਹੋਏ ਸ਼ਾਮਲ

ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਤੇਜ਼ ਹੋ ਗਈ ਹੈ। ਇਸੇ ਦੌਰਾਨ ‘ਵਾਰਿਸ ਪੰਜਾਬ ਦੇ’ ਨੂੰ ਸਿਆਸੀ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਅਤੇ ਸੇਵਾਦਾਰਾਂ ਨੇ ਇਸ ਨੂੰ ਛੱਡ ਕੇ ‘ਆਪ’ ਦਾ ਪੱਲਾ ਫੜ ਲਿਆ ਹੈ।
ਇਸ ਸਿਆਸੀ ਘਟਨਾਕ੍ਰਮ ਵਿੱਚ ਸਭ ਤੋਂ ਅਹਿਮ ਨਾਂ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਦਾ ਹੈ। ਉਹ ਅਜਨਾਲਾ ਤੋਂ ‘ਵਾਰਿਸ ਪੰਜਾਬ ਦੇ’ ਦੇ ਪਹਿਲੇ ਉਮੀਦਵਾਰ ਰਹਿ ਚੁੱਕੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਜਾਣ ਨੂੰ ਪਾਰਟੀ ਲਈ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
ਭਾਈ ਤਾਲਬਪੁਰਾ ਦੇ ਨਾਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨਾਲ ਸਬੰਧਤ ਹੋਰ ਅਹੁਦੇਦਾਰਾਂ ਅਤੇ ਸੇਵਾਦਾਰਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ‘ਆਪ’ ਵੱਲੋਂ ਇਨ੍ਹਾਂ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।
ਇਸ ਮੌਕੇ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਦੀ ਹਾਜ਼ਰੀ ਵਿੱਚ ਹੋਈ ਇਸ ਸ਼ਮੂਲੀਅਤ ਨੂੰ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਵੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!