टॉप न्यूज़

ਸੂਤਰਾਂ ਤੋਂ ਵੱਡੀ ਖਬਰ

ਅੱਜ ਇਨ੍ਹਾਂ ਆਗੂਆਂ ਦੇ ਨਾਵਾਂ ਉਤੇ ਲੱਗੇਗੀ ਮੋਹਰ?

ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਅੱਜ ਐਲਾਨੇ ਜਾਣ ਦੀ ਉਮੀਦ ਹੈ। ਉਮੀਦਵਾਰਾਂ ਦੀ ਚੋਣ ਉਤੇ ਚਰਚਾ ਕਰਨ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅੱਜ ਸ਼ਾਮ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ, ਜਿਸ ਦੀ ਪ੍ਰਧਾਨਗੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਪਾਰਟੀ ਵੱਲੋਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼ ਕੀਤੇ ਜਾਣ ਦਰਮਿਆਨ ਇਸ ਮੀਟਿੰਗ ਵਿੱਚ ਕਈ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਹੋਣ ਦੀ ਉਮੀਦ ਹੈ।
ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਅੱਜ ਹੋਣ ਵਾਲੀ ‘ਆਪ’ (AAP) ਦੀ ਮੀਟਿੰਗ ਵਿਚ ਹਲਕਾ ਇੰਚਾਰਜਾਂ ਦੇ ਨਾਮ ਸੰਭਵ ਹਨ। ਨਵੀਂ ਸੂਚੀ ਵਿੱਚ ਹਲਕਾ ਇੰਚਾਰਜਾਂ ਦੇ ਨਾਮ ਸ਼ਾਮਲ ਕੀਤੇ ਜਾ ਸਕਦੇ ਹਨ।
ਕੁਝ ਆਗੂਆਂ ਦੀ ਟਿਕਟ ਕੱਟੀ ਜਾ ਸਕਦੀ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਹੋਰ ਨਾਮ ਸ਼ਾਮਲ ਕੀਤੇ ਜਾ ਸਕਦੇ ਹਨ। ਅੱਜ ਦੀ ਸੂਚੀ ਵਿੱਚ ਕੁਝ ਕੈਬਨਿਟ ਮੰਤਰੀਆਂ ਦੇ ਨਾਮ ਵੀ ਸ਼ਾਮਲ ਹੋ ਸਕਦੇ ਹਨ।
ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਪਾਰਟੀ ਪਹਿਲਾਂ ਹੀ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਚੁੱਕੀ ਹੈ ਅਤੇ ਇਸ ਤਰ੍ਹਾਂ ਉਹ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਵਾਲੀ ਪਹਿਲੀ ਸਿਆਸੀ ਪਾਰਟੀ ਬਣ ਗਈ ਹੈ।
‘ਆਪ’ ਨੇ 31 ਅਕਤੂਬਰ ਨੂੰ 40 ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਕਈ ਮੌਜੂਦਾ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਉਮੀਦਵਾਰ ਐਲਾਨਿਆ ਗਿਆ ਸੀ, ਜਦਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਸੀ।
ਇਸ ਐਲਾਨ ਤੋਂ ਬਾਅਦ ਪਾਰਟੀ ਦੇ ਤਿੰਨ ਮੌਜੂਦਾ ਵਿਧਾਇਕਾਂ ਨੇ ਅਸਤੀਫ਼ੇ ਦੇ ਦਿੱਤੇ ਸਨ। ਸਨੌਰ ਦੀ ਨੁਮਾਇੰਦਗੀ ਕਰਨ ਵਾਲੇ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ਵਿਚ ਇਹ ਦੋਵੇਂ ‘ਆਪ’ ਦੇ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!