
ਮੁੰਬਈ ਦੇ ਮੇਅਰ ਦੇ ਦਫ਼ਤਰ ਨੂੰ ਇੱਕ ਵਾਰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਦਾ ਈਮੇਲ ਮਿਲਿਆ। ਇਸ ਈਮੇਲ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਅਮਿਤਾਭ ਬੱਚਨ ਦੇ ਜਲਸਾ ਬੰਗਲੇ ‘ਤੇ ਕਾਰ ਬੰਬ ਨਾਲ ਹਮਲਾ ਕੀਤਾ ਜਾਵੇਗਾ।
ਦੂਜੇ ਪਾਸੇ, ਪੰਜਾਬੀ ਗਾਇਕ ਦਲਜੀਤ ਦੋਸਾਂਝ ਦੇ ਮੁੰਬਈ ਵਿੱਚ ਹੋਣ ਵਾਲੇ ਸੰਗੀਤ ਸਮਾਰੋਹ ਨੂੰ ਲੈ ਕੇ ਦਾਅਵਾ ਕੀਤਾ ਕਿ ਉੱਥੇ ਆਈਫੋਨ ਬੰਬ ਨਾਲ ਹਮਲਾ ਕੀਤਾ ਜਾਵੇਗਾ। ਈਮੇਲ ਭੇਜਣ ਵਾਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਕੀ ਤੋਂ ਬਾਅਦ, ਸਥਾਨਕ ਪੁਲਿਸ ਅਤੇ ਬੰਬ ਸਕੁਐਡ ਦੇ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚੇ।



