
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈਕੇ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਉੱਥੇ ਹੀ ਕੁਝ ਵਿਧਾਇਕਾਂ ਨੂੰ ਟਿਕਟ ਨਹੀਂ ਮਿਲੀ, ਜਿਸ ਕਰਕੇ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਨਾਂਅ ਵੀ ਸਿਆਸੀ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।
ਦੱਸ ਦਈਏ ਕਿ ਖਰੜ ਵਿਧਾਨ ਸਭਾ ਹਲਕੇ ਤੋਂ ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪਾਰਟੀ ਸੁਪਰੀਮੋ ਨੂੰ ਚੋਣ ਲੜਨ ਤੋਂ ਮਨ੍ਹਾਂ ਕਰ ਦਿੱਤਾ ਸੀ।
EDITED BY- HARLEEN KAUR



