टॉप न्यूज़

ਪੰਜਾਬ ‘ਕਾਂਗਰਸ’ ਨੂੰ ਲੱਗਿਆ ਵੱਡਾ ਝਟਕਾ

ਸੀਨੀਅਰ ਕੌਂਸਲਰ 'ਅਕਾਲੀ ਦਲ' 'ਚ ਹੋਏ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਗੁਰੂਹਰਸਹਾਏ ‘ਚ ਵੱਡੀ ਸਫ਼ਲਤਾ ਮਿਲੀ ਹੈ। ਦਰਅਸਲ, ਨਗਰ ਕੌਂਸਲ ਗੁਰੂਹਰਸਹਾਏ ਦੇ ਕਾਂਗਰਸੀ ਕੌਂਸਲਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਇਸਦੀ ਜਾਣਕਾਰੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ ਹੈ।

ਦਰਅਸਲ, ਦੁਆਬੇ ਦੀ ਧਰਤੀ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਬਲ਼ ਮਿਲਿਆ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਿੰਡ ਬੇਗੋਵਾਲ, ਭੁਲੱਥ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ, ਬੀਬੀ ਜਗੀਰ ਕੌਰ ਜੀ ਅਤੇ ਯੁਵਰਾਜ ਭੁਪਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ- ਵਾਪਸੀ ਕੀਤੀ। ਉਨ੍ਹਾਂ ਦੀ ਜਥੇਬੰਦੀ ਵਿੱਚ ਸ਼ਮੂਲੀਅਤ ਨਾਲ ਅਕਾਲੀ ਪਰਿਵਾਰ ਮੁੜ ਇੱਕਜੁੱਟ ਹੋਇਆ ਹੈ। ਇਹ ਘਰ-ਵਾਪਸੀ ਅਕਾਲੀ ਪਰਿਵਾਰ ਦੇ ਆਪਸੀ ਰਿਸ਼ਤੇ, ਸਾਂਝੀ ਵਿਚਾਰਧਾਰਾ ਅਤੇ ਪੰਥਕ ਜਜ਼ਬੇ ਦੀ ਅਟੁੱਟ ਸਾਂਝ ਦਾ ਪ੍ਰਗਟਾਵਾ ਹੈ।

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਅਕਾਲੀ ਪਰਿਵਾਰ ਦੇ ਹਰੇਕ ਜੀਅ ਦਾ ਸਤਿਕਾਰ ਕਰਦਾ ਆਇਆ ਹੈ। ਪੰਥ ਦੀ ਨੁਮਾਇੰਦਾ ਜਥੇਬੰਦੀ ਵਿੱਚ ਵਾਪਸ ਪਰਤਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਹੈ। ਆਓ, ਸਾਰੇ ਮਿਲ ਕੇ ਪੰਥ, ਪੰਜਾਬ, ਪੰਜਾਬੀਅਤ ਅਤੇ ਲੋਕ ਹਿੱਤਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਬੁਲੰਦ ਕਰਨ ਲਈ ਆਪਣੀ ਸਾਂਝੀ ਜ਼ਿੰਮੇਵਾਰੀ ਨਿਭਾਈਏ ਅਤੇ ਆਪਣਾ ਪੰਜਾਬ ਬਚਾਈਏ। ਜੀ ਆਇਆਂ ਨੂੰ!

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!