
ਅੰਮ੍ਰਿਤਸਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ 12 ਸਾਲਾ ਬੱਚੀ ਨੂੰ ਕਾਰ ਨਾਲ ਟੱਕਰ ਮਾਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਬੱਚੀ ਦੇ ਪੈਰਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਫਰੈਕਚਰ ਹੋਣ ਦੀ ਪੁਸ਼ਟੀ ਕੀਤੀ ਹੈ।
ਇਹ ਹਾਦਸਾ ਵੀਰਵਾਰ ਸ਼ਾਮ ਕਰੀਬ 5:30 ਵਜੇ ਸੁਲਤਾਨਵਿੰਡ ਰੋਡ ‘ਤੇ ਵਾਪਰਿਆ। ਜਾਣਕਾਰੀ ਮੁਤਾਬਕ 12 ਸਾਲਾ ਬੱਚੀ ਸਕੂਲ ਤੋਂ ਘਰ ਵਾਪਸ ਆ ਰਹੀ ਸੀ। ਇਸੇ ਦੌਰਾਨ ਪਿੰਡ ਵਿੱਚ ਹੀ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਕਾਰ ਨਾਲ ਉਸ ਨੂੰ ਟੱਕਰ ਮਾਰ ਦਿੱਤੀ।




