
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ AAP ਨੇ ਤਿਆਰੀ ਖਿੱਚ ਲਈ ਹੈ, ਜਿੱਥੇ ਪਹਿਲਾਂ ਪਾਰਟੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਚੁੱਕੀ ਹੈ, ਉੱਥੇ ਹੀ ਅੱਜ ਦੂਜੀ ਲਿਸਟ ਜਾਰੀ ਕਰਨ ਦੀ ਸੰਭਾਵਨਾ ਹੈ।
ਦੱਸ ਦਈਏ ਕਿ AAP ਨੇ ਪਹਿਲੀ ਲਿਸਟ ਵਿਚ 40 ਉਮੀਦਵਾਰਾਂ ਦੇ ਨਾਂ ਐਲਾਨੇ ਸਨ। ਹੁਣ ਦੂਜੀ ਲਿਸਟ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਚਰਚਾ ਚੱਲ ਰਹੀ ਹੈ। ਖਾਸ ਗੱਲ ਇਹ ਹੈ ਕਿ ਪਾਰਟੀ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਲਗਾਏ ਗਏ ਹਲਕਾ ਇੰਚਾਰਜਾਂ ਨੂੰ ਦੇਖਦਿਆਂ ਕਈ ਸੀਟਾਂ ‘ਤੇ ਨਵੇਂ ਚਿਹਰਿਆਂ ਨੂੰ ਮੌਕਾ ਮਿਲਣ ਦੀ ਸੰਭਾਵਨਾ ਬਾਰੇ ਚਰਚਾ ਹੋ ਰਹੀ ਹੈ। ਹਾਲਾਂਕਿ ਪਾਰਟੀ ਵੱਲੋਂ ਦੂਜੀ ਲਿਸਟ ਦੇ ਨਾਂਵਾਂ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
EDITED BY- HARLEEN KAUR




