टॉप न्यूज़
AAP ਛੱਡ BJP ‘ਚ ਗਏ ਤਿੰਨਾਂ ਵਿਧਾਇਕਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ

ਪੰਜਾਬ ਦੀ ਸਿਆਸਤ ਵਿੱਚ ਵੱਡੇ ਸਿਆਸੀ ਫੇਰਬਦਲ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਤਿੰਨ ਵਿਧਾਇਕਾਂ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ। ਇਨ੍ਹਾਂ ਆਗੂਆਂ ਦੀ ਨਵੀਂ ਸਿਆਸੀ ਪਾਰੀ ਦੀ ਪਹਿਲੀ ਝਲਕ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਤਿੰਨ ਵਿਧਾਇਕਾਂ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਦੇ ਭਾਜਪਾ ਵਿੱਚ ਜਾਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ।
EDITED BY- HARLEEN KAUR




