टॉप न्यूज़
CM ਮਾਨ ਦੀ PM ਮੋਦੀ ਨੂੰ ਅਪੀਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਦਾ ਲਾਂਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਲਈ ਅਰਦਾਸ ਕਰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦ ਹੀ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰੇਗੀ।
ਜ਼ਿਕਰਯੋਗ ਹੈ ਕਿ 27 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸੰਗਤਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਸੀ। ਇਸ ਵਿੱਚ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਕੇ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਸੀ। ਲਾਂਘਾ 7 ਮਈ 2025 ਤੋਂ ਬੰਦ ਹੈ।
EDITED BY- HARLEEN KAUR



