टॉप न्यूज़

Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਗੱਲਬਾਤ ਮੁਤਾਬਕ ਮਾਨਸਾ ਦੇ SSP ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਇਆ ਜਾਵੇ।

ਭੀਮ ਸਿੰਘ ਦਾ ਕਹਿਣਾ ਹੈ ਕਿ ਜੇਕਰ SSP ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਤਾਂ ਸ਼ਾਇਦ ਉਨ੍ਹਾਂ ਦੇ ਪੁੱਤਰ ਦੀ ਜਾਨ ਨਾ ਜਾਂਦੀ। ਉਨ੍ਹਾਂ ਕਿਹਾ ਕਿ ਜਦੋਂ ਤੱਕ SSP ਨੂੰ ਨਹੀਂ ਹਟਾਇਆ ਜਾਂਦਾ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ, ਭਾਵੇਂ ਇਸ ਲਈ ਉਨ੍ਹਾਂ ਦੀ ਜਾਨ ਹੀ ਕਿਉਂ ਨਾ ਚਲੀ ਜਾਵੇ।

ਦੂਜੇ ਪਾਸੇ, ਚੰਡੀਗੜ੍ਹ ਦੇ PGI ਵਿਖੇ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਇਸ ਲਈ 5 ਡਾਕਟਰਾਂ ਦੀ ਵਿਸ਼ੇਸ਼ ਟੀਮ ਬਣਾਈ ਗਈ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਚੰਡੀਗੜ੍ਹ ਸੈਂਟਰਲ ਦੇ SDM ਡਾ. ਅਤੁਲ ਨੂੰ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ।

ਇਸ ਦੌਰਾਨ PGI ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਵੀਰਵਾਰ ਰਾਤ ਕਰੀਬ 12 ਵਜੇ ਮਾਨਸਾ ਤੋਂ ਚੰਡੀਗੜ੍ਹ ਭੇਜੀ ਗਈ ਸੀ। ਪਿਤਾ ਭੀਮ ਸਿੰਘ ਨੇ ਕਿਹਾ ਕਿ ਜੇਕਰ ਪੋਸਟਮਾਰਟਮ ਸਮੇਂ ਸਿਰ ਹੋ ਜਾਂਦਾ ਹੈ ਅਤੇ ਪਰਿਵਾਰ ਨੂੰ ਮ੍ਰਿਤਕ ਦੇਹ ਸੌਂਪ ਦਿੱਤੀ ਜਾਂਦੀ ਹੈ ਤਾਂ ਅੱਜ ਹੀ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ, ਨਹੀਂ ਤਾਂ ਸਸਕਾਰ ਕੱਲ੍ਹ ਕੀਤਾ ਜਾਵੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!