देश

ਸੰਸਦ ਮੈਂਬਰ ਦੇ PSO ਨੇ ਖੁਦ ਨੂੰ ਮਾਰੀ ਗੋਲੀ

ਮੌਤ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਅਤੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਨਿੱਜੀ ਸੁਰੱਖਿਆ ਅਧਿਕਾਰੀ (PSO) ਨੇ ਖੁਦਕੁਸ਼ੀ ਕਰ ਲਈ ਹੈ। ਰੋਹਤਕ ਦੇ ਇੱਕ ਨਿੱਜੀ ਹਸਪਤਾਲ ਲਿਜਾਣ ਉਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਸਹਾਇਕ ਸਬ-ਇੰਸਪੈਕਟਰ (ASI) ਪ੍ਰਦੀਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ ਰਾਤ ਕਰੀਬ 9:00 ਵਜੇ ਵਾਪਰੀ, ਪ੍ਰਦੀਪ ਨੇ ਕਥਿਤ ਤੌਰ ਉਤੇ ਰੋਹਤਕ ਸਥਿਤ ਆਪਣੇ ਪਿੰਡ ‘ਮੋਖਰਾ’ ਵਿੱਚ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ।
ਜਾਣਕਾਰੀ ਅਨੁਸਾਰ ਦੀਪੇਂਦਰ ਹੁੱਡਾ ਦੇ PSO ਵਜੋਂ ਤਾਇਨਾਤ ASI ਪ੍ਰਦੀਪ ਆਪਣੀ ਦਿਨ ਭਰ ਦੀ ਡਿਊਟੀ ਖਤਮ ਕਰਕੇ ਘਰ ਪਰਤੇ ਸਨ। ਘਟਨਾ ਵੇਲੇ ਉਹ ਘਰ ਦੀ ਛੱਤ ‘ਤੇ ਬਣੇ ਇੱਕ ਕਮਰੇ ਵਿੱਚ ਇਕੱਲੇ ਸਨ। ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਦੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!