टॉप न्यूज़

ਪੰਜਾਬ ਆਉਣਗੇ ਕਾਂਗਰਸ ਨੇਤਾ Rahul Gandhi

ਵੱਡੀ ਰੈਲੀ ਨੂੰ ਕਰਨਗੇ ਸੰਬੋਧਨ

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀ ਖਿੱਚ ਲਈ ਹੈ। ਸਾਰੀਆਂ ਪਾਰਟੀਆਂ ਨੇ ਚੋਣਾਂ ਵਿੱਚ ਆਪਣੀ ਪਾਰਟੀ ਦੀ ਜਿੱਤ ਹਾਸਲ ਕਰਵਾਉਣ ਲਈ ਪੂਰਾ ਜੋਰ ਲਾਇਆ ਹੋਇਆ ਹੈ। ਉੱਥੇ ਹੀ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਵਿੱਚ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਰੈਲੀ ਪਾਰਟੀ ਦੀ “ਮਨਰੇਗਾ ਬਚਾਓ” ਮੁਹਿੰਮ ਦੇ ਹਿੱਸੇ ਦੇ ਤੌਰ ‘ਤੇ ਕਰਵਾਈ ਜਾ ਰਹੀ ਹੈ। ਕਾਂਗਰਸ ਲੀਡਰਸ਼ਿਪ ਨੇ ਦੇਸ਼ ਭਰ ਵਿੱਚ ਸਿਰਫ਼ ਤਿੰਨ ਵੱਡੀਆਂ ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਬਰਨਾਲਾ ਨੂੰ ਵਿਸ਼ੇਸ਼ ਤੌਰ ‘ਤੇ ਚੁਣਿਆ ਗਿਆ ਹੈ।

ਪ੍ਰਿਅੰਕਾ ਗਾਂਧੀ ਵੀ ਰੈਲੀ ਵਿੱਚ ਸ਼ਾਮਲ ਹੋ ਸਕਦੇ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਮਾਗਮ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਨ ਲਈ ਬਰਨਾਲਾ ਦੀ ਅਨਾਜ ਮੰਡੀ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ। ਉਨ੍ਹਾਂ ਨੇ ਸਮਾਗਮ ਵਾਲੀ ਥਾਂ ਦਾ ਨਿਰੀਖਣ ਕੀਤਾ, ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!