टॉप न्यूज़

ਫਿਰ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਜਾਣੋ ਨਵੀਂ Timing

ਪੰਜਾਬ ਦੇ ਮੌਸਮ ਵਿੱਚ ਬਦਲਾਅ ਹੋ ਗਿਆ ਹੈ ਅਤੇ ਪਹਿਲਾਂ ਨਾਲੋਂ ਠੰਡ ਤੋਂ ਰਾਹਤ ਮਿਲੀ ਹੈ। ਉੱਥੇ ਹੀ ਸਰਕਾਰ ਨੇ ਬਦਲਦੇ ਮੌਸਮ ਨੂੰ ਦੇਖਦਿਆਂ ਹੋਇਆਂ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਲਿਆ ਹੈ। ਇਹ ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।

ਜਾਰੀ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਹੁਣ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਲਿਆ ਗਿਆ ਹੈ।

ਸਾਰੇ ਸਰਕਾਰੀ ਸਕੂਲਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਲਗਾਉਣ ਅਤੇ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ। ਵਿਭਾਗ ਨੇ ਕਿਹਾ ਹੈ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!