
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਕੁੱਲ 10 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਤੋਂ 5.438 ਕਿਲੋ ਹੈਰੋਇਨ, ਤਿੰਨ ਆਧੁਨਿਕ ਹਥਿਆਰ – ਇੱਕ ਗਲੌਕ 9mm, ਇੱਕ ਜਿਗਾਨਾ 9mm ਅਤੇ ਇੱਕ 32 ਬੋਰ ਪਿਸਤੌਲ, 34 ਜ਼ਿੰਦਾ ਕਾਰਤੂਸ ਅਤੇ ₹4,500 ਨਕਦ – ਬਰਾਮਦ ਕੀਤੇ ਗਏ ਹਨ। ਇਹ ਰਕਮ ਕਥਿਤ ਤੌਰ ‘ਤੇ ਡਰੱਗ ਮਨੀ ਦੱਸੀ ਜਾ ਰਹੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ, ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਪਹਿਲਾਂ ਭਾਰਤੀ ਸਰਹੱਦ ਪਾਰ ਤਸਕਰੀ ਕੀਤੇ ਜਾਂਦੇ ਸਨ ਅਤੇ ਫਿਰ ਇੱਕ ਸੰਗਠਿਤ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਵੰਡੇ ਜਾਂਦੇ ਸਨ।
ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ NDPS ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਗਿਰੋਹ ਦੇ ਅੱਗੇ ਅਤੇ ਪਿੱਛੇ ਮੌਜੂਦ ਵਿਅਕਤੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
EDITED BY- HARLEEN KAUR




