टॉप न्यूज़

Gurdaspur ਐਨਕਾਊਂਟਰ ਮਾਮਲੇ ‘ਚ ਮ੍ਰਿਤਕ ਰਣਜੀਤ ਸਿੰਘ ਦੀ ਮਾਂ ਪਹੁੰਚੀ ਹਾਈ ਕੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਕੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਆਰੋਪ ਵਿਚ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਸਵੈ-ਮੋਟੋ ਨੋਟਿਸ ਲਿਆ ਹੈ। ਇਸ ਦੌਰਾਨ ਮ੍ਰਿਤਕ ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਸਾਬਕਾ ਜੱਜ ਜਾਂ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਪਟੀਸ਼ਨ ਦੀ ਸੁਣਵਾਈ ਕੱਲ੍ਹ ਹੋਵੇਗੀ।

ਇਸ ਮੁਕਾਬਲੇ ਨੂੰ ਲੈ ਕੇ ਮ੍ਰਿਤਕ ਰਣਜੀਤ ਸਿੰਘ ਦਾ ਪਰਿਵਾਰ ਲਗਾਤਾਰ ਸਵਾਲ ਉਠਾ ਰਿਹਾ ਹੈ ਅਤੇ ਉਨ੍ਹਾਂ ਨੇ ਅਜੇ ਤੱਕ ਨੌਜਵਾਨ ਦਾ ਅੰਤਿਮ ਸਸਕਾਰ ਵੀ ਨਹੀਂ ਕੀਤਾ। ਪਰਿਵਾਰ ਨੇ ਆਰੋਪ ਲਾਇਆ ਹੈ ਕਿ ਇਹ ਇਕ ਫਰਜ਼ੀ ਮੁਕਾਬਲਾ ਸੀ। ਅਦਾਲਤ ਨੇ ਡੀਜੀਪੀ ਗੌਰਵ ਯਾਦਵ ਨੂੰ ਇਸ ਮਾਮਲੇ ਵਿਚ ਆਪਣਾ ਜਵਾਬ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

22 ਫਰਵਰੀ ਨੂੰ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਦੀਆਂ ਪਿੰਡ ਵਿੱਚ ਇੱਕ ਪੁਲਿਸ ਚੌਕੀ ‘ਤੇ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਰੇ ਗਏ ਲੋਕਾਂ ਵਿੱਚ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਕਾਂਸਟੇਬਲ ਅਸ਼ੋਕ ਕੁਮਾਰ ਸ਼ਾਮਲ ਸਨ। ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੁਆਰਾ ਕਰਵਾਇਆ ਗਿਆ ਸੀ।

ਤਿੰਨ ਨੌਜਵਾਨਾਂ ਨੂੰ ਲਗਭਗ 20,000 ਰੁਪਏ ਦਾ ਲਾਲਚ ਦਿੱਤਾ ਗਿਆ ਸੀ। ਇਸ ਮਾਮਲੇ ਦਾ ਮੁੱਖ ਆਰੋਪੀ 19 ਸਾਲਾ ਰਣਜੀਤ ਸਿੰਘ, ਜੋ ਆਦੀਆਂ ਪਿੰਡ ਦਾ ਰਹਿਣ ਵਾਲਾ ਸੀ। ਉਸਨੂੰ 25 ਫਰਵਰੀ ਨੂੰ ਪੁਰਾਣਾਸ਼ਾਲਾ ਖੇਤਰ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਸਨੇ ਫਾਇਰਿੰਗ ਕੀਤੀ ਸੀ , ਜਿਸ ਦੇ ਜਵਾਬ ‘ਚ ਪੁਲਿਸ ਨੇ ਗੋਲੀ ਚਲਾਈ।

ਪੁਲਿਸ ਨੇ ਦੂਜੇ ਆਰੋਪੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਤੀਜੇ ਇੰਦਰਜੀਤ ਸਿੰਘ ਨੂੰ ਬਾਅਦ ਵਿੱਚ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ, ਇਸ ਮਾਮਲੇ ਨੇ ਵਿਵਾਦ ਪੈਦਾ ਕਰ ਦਿੱਤਾ। ਰਣਜੀਤ ਸਿੰਘ ਦੇ ਪਰਿਵਾਰ ਦਾ ਆਰੋਪ ਹੈ ਕਿ ਇਹ ਇੱਕ ਫਰਜ਼ੀ ਮੁਕਾਬਲਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਸਨੂੰ ਉਸਦੇ ਘਰੋਂ ਅਗਵਾ ਕਰ ਲਿਆ ਅਤੇ ਬਾਅਦ ਵਿੱਚ ਉਸਨੂੰ ਮਾਰ ਦਿੱਤਾ। ਪਰਿਵਾਰ ਨੇ ਇਹ ਵੀ ਕਿਹਾ ਕਿ ਇਕੇ ਵਿੱਚੋਂ ਸੀਸੀਟੀਵੀ ਕੈਮਰੇ ਹਟਾ ਦਿੱਤੇ ਗਏ ਹਨ ਅਤੇ ਸਹੀ ਪੋਸਟਮਾਰਟਮ ਦੀ ਮੰਗ ਕੀਤੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!