
ਕੈਨੇਡਾ ਵਿੱਚ ਪੰਜਾਬੀ ਮੂਲ ਦੀ ਨੈਂਸੀ ਗਰੇਵਾਲ ਦੇ ਕਤਲ ਮਾਮਲੇ ਨੇ ਪੰਜਾਬ ਸਮੇਤ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਅਜੇ ਕੈਨੇਡਾ ਪੁਲਿਸ ਵਲੋਂ ਸਪਸ਼ਟ ਨਹੀਂ ਕੀਤਾ ਗਿਆ ਕਿ ਇਸ ਸਾਰੀ ਘਟਨਾ ਪਿੱਛੇ ਕੌਣ ਹੈ? ਜਾਂਚ ਚੱਲ ਰਹੀ ਹੈ।
ਉਨ੍ਹਾਂ ਨੇ ਇਹ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੰਬੰਧਤ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਸੱਚ ਸਾਹਮਣੇ ਆਉਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਨਿਆਂ ਦੀ ਪ੍ਰਕਿਰਿਆ ਪੂਰੀ ਪਾਰਦਰਸ਼ੀ ਹੋਣੀ ਲਾਜ਼ਮੀ ਹੈ।
EDITED BY- HARLEEN KAUR




