टॉप न्यूज़

ਪੰਜਾਬ ਵਿਧਾਨ ਸਭਾ ‘ਚ ਬਜਟ ‘ਤੇ ਬਹਿਸ

ਬਾਜਵਾ ਬੋਲੇ - CM ਮਾਨ ਦੱਸਣ ਕਿ ਮਹਿਲਾਵਾਂ ਨੂੰ ਪਿਛਲੇ 4 ਸਾਲ ਦੇ 48 ਹਜ਼ਾਰ ਰੁਪਏ ਮਿਲਣਗੇ ਜਾਂ ਨਹੀਂ ?

ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ 6 ਮਾਰਚ ਨੂੰ ਭਾਸ਼ਣ ‘ਤੇ ਬਹਿਸ ਹੋ ਰਹੀ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਤੋਂ ਔਰਤਾਂ ਨੂੰ 1,000 ਰੁਪਏ ਨੂੰ ਲੈ ਕੇ ਸਵਾਲ ਪੁੱਛੇ ਹਨ।

ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਇੱਕ ਸਾਲ ਬੱਚਿਆਂ ਹੈ। ਪਹਿਲਾਂ ਇਹ ਦੱਸੋ ਕਿ ਕੀ ਮਹਿਲਾਵਾਂ ਨੂੰ ਪਿਛਲੇ ਚਾਰ ਸਾਲਾਂ ਦੇ 48,000 ਹਜ਼ਾਰ ਰੁਪਏ ਮਿਲਣਗੇ ਜਾਂ ਫ਼ਿਰ ਕੁੜਤਾ ਝਾੜ ਲੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਬਜਟ ਭਾਸ਼ਣ ਵਿੱਚ ਇਹ ਸਪੱਸ਼ਟ ਕਰਨਾ ਚਾਹੀਦਾ ਹੈ।

ਬਾਜਵਾ ਨੇ ਇਹ ਵੀ ਪੁੱਛਿਆ ਕਿ ‘ਆਪ’ ਸਰਕਾਰ ਨੇ 2022-23 ਵਿੱਚ 14 ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਸੀ। ਇਨ੍ਹਾਂ ਵਿੱਚੋਂ ਸਿਰਫ਼ ਪੰਜ ਦੇ ਹੀ ਨਾਮ ਸਾਹਮਣੇ ਆਏ ਹਨ। ਉਨ੍ਹਾਂ ਦੀ ਪ੍ਰੋਗੈਸ ਨਹੀਂ ਦੱਸੀ। ਘੱਟੋ-ਘੱਟ ਬਾਕੀ ਨੌਂ ਦੇ ਨਾਮ ਤਾਂ ਦੱਸੇ ਜਾਣੇ ਚਾਹੀਦੇ ਹਨ। ਬਾਜਵਾ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਨੂੰ ਲਾਗੂ ਨਾ ਕਰਨ ‘ਤੇ ਵੀ ਸਵਾਲ ਚੁੱਕੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!