टॉप न्यूज़

ਪੰਜਾਬ ਵਿਧਾਨ ਸਭਾ ‘ਚ ਸੈਸ਼ਨ ਦੌਰਾਨ ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਪ੍ਰਸਤਾਵ ਪਾਸ

ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਹੰਗਾਮੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਮਤਾ ਪਾਸ ਹੋਇਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪੋਸਟ ‘ਤੇ ਸਵਾਲ ਚੁੱਕੇ ਹਨ। ਜਿਸ ਵਿੱਚ ਲਿਖਿਆ ਹੋਇਆ ਹੈ ਕਿ 1000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ ? ਚੀਮਾ ਨੇ ਪੁੱਛਿਆ, “ਕੀ ਮੁਆਫ਼ੀ ਮੰਗੋਗੇ?”

ਚੀਮਾ ਨੇ ਕਿਹਾ ਕਿ ਜੇਕਰ ਅਸੀਂ ਔਰਤਾਂ ਅਤੇ ਦਲਿਤ ਔਰਤਾਂ ਦਾ ਸਤਿਕਾਰ ਕਰਦੇ ਹਾਂ ਤਾਂ ਇਸਦਾ ਮਤਲਬ ਇਹ ਨਹੀਂ ਕਿ ਜੇਕਰ ਵਿਰੋਧੀ ਧਿਰ ਚਾਂਦੀ ਦਾ ਚਮਚਾ ਲੈ ਕੇ ਪੈਦਾ ਹੋਈ ਹੈ ਤਾਂ ਉਨ੍ਹਾਂ ਨੂੰ ਔਰਤਾਂ ਦਾ ਅਪਮਾਨ ਕਰਨ ਦਾ ਅਧਿਕਾਰ ਕਿਸਨੇ ਦਿੱਤਾ? ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਮੈਂਬਰ ਪ੍ਰਤਾਪ ਬਾਜਵਾ ਨੇ ਸੁਖਪਾਲ ਖਹਿਰਾ ਦੇ ਪੋਸਟ ‘ਤੇ ਅਫਸੋਸ ਪ੍ਰਗਟ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਇਸ ਪੋਸਟ ਨੂੰ ਔਰਤਾਂ ਦਾ ਅਪਮਾਨ ਕਰਾਰ ਦਿੱਤਾ।

‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮਾਮਲੇ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹ ਦਿਖਾਉਣਗੇ ਕਿ ਗਰੀਬ ਕਿਵੇਂ ਯੋਧੇ ਪੈਦਾ ਕਰ ਸਕਦੇ ਹਨ। ਉਹ ਇਸ ਮੁੱਦੇ ਨੂੰ ਸੂਬਾ ਪੱਧਰ ‘ਤੇ ਲੈ ਜਾਣਗੇ ਅਤੇ ਇਸ ਮਾਮਲੇ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ।

ਦੱਸ ਦੇਈਏ ਕਿ ਸੁਖਪਾਲ ਖਹਿਰਾ ਦੀ ਪੋਸਟ ਉਤੇ ਮਾਮਲਾ ਕਾਫੀ ਭਖ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦੇ ਹੋਏ ਕਪੂਰਥਲਾ ਦੇ ਐਸਪੀ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮਹਿਲਾ ਕਮਿਸ਼ਨ ਨੇ 12 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!