टॉप न्यूज़
Jalandhar ‘ਚ ਖੁੱਲ੍ਹਣਗੇ 8 ਨਵੇਂ ਆਮ ਆਦਮੀ ਕਲੀਨਿਕ

ਜਲੰਧਰ ਦੇ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਲੈਕੇ ਖੁਸ਼ਖਬਰੀ ਹੈ। ਸਿਹਤ ਵਿਭਾਗ 28 ਮਾਰਚ ਤੋਂ ਜਲੰਧਰ ਵਿੱਚ ਅੱਠ ਨਵੇਂ ਆਮ ਆਦਮੀ ਕਲੀਨਿਕਾਂ (AACs) ਵਿੱਚ OPD ਸੇਵਾਵਾਂ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਥਾਨਕ ਲੋਕ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਪ੍ਰਾਪਤ ਕਰ ਸਕਣਗੇ।
ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਇਲਾਜ ਪੂਰੀ ਤਰ੍ਹਾਂ ਆਨਲਾਈਨ ਹੋਵੇਗਾ। ਮਰੀਜ਼ਾਂ ਨੂੰ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਕਿਸਮਾਂ ਦੇ ਲੈਬ ਟੈਸਟ ਮੁਫ਼ਤ ਪ੍ਰਦਾਨ ਕੀਤੇ ਜਾਣਗੇ। ਇਨ੍ਹਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਐਂਟੀ-ਰੇਬੀਜ਼ ਟੀਕੇ ਅਤੇ ਮੁਫ਼ਤ ਸਕੈਨਿੰਗ ਸ਼ਾਮਲ ਹਨ।
EDITED BY- HARLEEN KAUR



