टॉप न्यूज़

ਪੰਜਾਬ ਦੇ ਸਿਆਸੀ ਜਗਤ ‘ਚ ਹਲਚਲ ਤੇਜ਼

ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ

ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਸਾਰੀਆਂ ਪਾਰਟੀਆਂ ਸਾਲ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟ ਗਈਆ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਜਗਰਾਓਂ ਵਿਚ ਪੰਜਾਬ ਬਚਾਓ ਰੈਲੀ ਕੀਤੀ ਗਈ।

ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ਼ਾਰਿਆਂ-ਇਸ਼ਾਰਿਆਂ ਵਿਚ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਨੂੰ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਤੇ ਨਾਲ ਹੀ ਇਹ ਵੀ ਆਖ਼ ਦਿੱਤਾ ਕਿ ਰੈਲੀ ਵਿਚ ਇਕੱਠ ਵੇਖ ਕੇ ਲੱਗਦਾ ਹੈ ਕਿ ਉਹ 25 ਤੋਂ 30 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ।

ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਐੱਸ. ਆਰ. ਕਲੇਰ ਨਾਲ ਉਨ੍ਹਾਂ ਦਾ ਨਿੱਜੀ ਪਿਆਰ ਹੈ। ਉਹ ਸਰਕਾਰ ਵਿਚ ਅਫ਼ਸਰ ਹੁੰਦੇ ਸੀ ਤੇ ਬੜੀ ਲਗਨ ਤੇ ਇਮਾਨਦਾਰੀ ਦੇ ਨਾਲ ਲੋਕਾਂ ਦੀ ਸੇਵਾ ਕਰਦੇ ਸਨ। ਇਨ੍ਹਾਂ ਦੀ ਮਿਹਨਤ ਨੂੰ ਵੇਖ ਕੇ ਸੁਖਬੀਰ ਨੇ ਉਨ੍ਹਾਂ ਨੂੰ ਸੇਵਾ-ਮੁਕਤੀ ਤੋਂ ਬਾਅਦ ਵੀ ਲੋਕਾਂ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ ਸੀ, ਜਿਸ ਮਗਰੋਂ ਉਹ ਸਭ ਕੁਝ ਛੱਡ ਕੇ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਡਟ ਗਏ। ਉਨ੍ਹਾਂ ਰੈਲੀ ਦੇ ਇਕੱਠ ਦਾ ਭਰੋਸਾ ਜਤਾਇਆ ਕਿ ਐੱਸ. ਆਰ. ਕਲੇਰ ਇਸ ਹਲਕੇ ਵਿਚੋਂ ਵੱਡੀ ਲੀਡ ਦੇ ਨਾਲ ਜਿੱਤ ਹਾਸਲ ਕਰਨਗੇ ਤੇ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!