टॉप न्यूज़

ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਲੋਹ, ਮਾਨਸਾ ਅਤੇ ਮੂਨਕ ਵਿੱਚ ਪੰਜਾਬ ਬਚਾਓ ਰੈਲੀਆਂ ਕੀਤੀਆਂ। ਮਾਨਸਾ ਵਿਖੇ ਪ੍ਰੇਮ ਅਰੋੜਾ ਦੀ ਅਗਵਾਈ ਹੇਠ ਹੋਈ ਪੰਜਾਬ ਬਚਾਓ ਰੈਲੀ ਕੀਤੀ ਗਈ ਜਿਸ ਵਿੱਚ ਸ਼੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਧੱਕ ਰਹੀ ਹੈ।
ਮੂਨਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਰਦ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਸਮਝ ਸਕਦੀ ਹੈ। ਸੁਖਬੀਰ ਬਾਦਲ ਨੇ ਲਹਿਰਾਗਾਗਾ ਹਲਕੇ ਤੋਂ ਉਮੀਦਵਾਰ ਵਜੋਂ ਗਗਨਦੀਪ ਸਿੰਘ ਖੰਡੇਬਾਦ ਨੂੰ ਥਾਪੀ ਦਿੱਤੀ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੀ ਅਮਲੋਹ ਰੈਲੀ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਐਲਾਨਣ ਵੱਲ ਇਸ਼ਾਰਾ ਕੀਤਾ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ਉਤੇ ਪੰਜਾਬ ਵਿਚ ਕਿਸੇ ਵੀ ਗ਼ਰੀਬ ਕੋਲ ਕੱਚਾ ਘਰ ਨਹੀਂ ਹੋਵੇਗਾ। ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ ਵਿਚ ਸੀਮਿੰਟ ਦੀਆਂ ਗਲੀਆਂ ਨਾਲੀਆਂ ਬਣਾਈਆਂ ਜਾਣਗੀਆਂ। ਸ. ਬਾਦਲ ਨੇ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਬਣੀ ਤਾਂ ਪੰਜਾਬ ਦੇ ਦਰਿਆਵਾਂ ਵਿਚ ਕਿਸੇ ਵੀ ਫੈਕਟਰੀ ਅਤੇ ਸੀਵਰੇਜ ਦਾ ਪਾਣੀ ਨਹੀਂ ਪੈਣ ਦਿੱਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!