टॉप न्यूज़
ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੁਹਾਲੀ ਦੇ ਮੈਕਸ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪਰਿਵਾਰ ਕੁਝ ਹੀ ਦੇਰ ਤੱਕ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਪਹੁੰਚੇਗਾ।
ਉਹ ਲੰਬੇ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਲਾਲ ਸਿੰਘ ਪੰਜਾਬ ਦੀ ਰਾਜਨੀਤੀ ਵਿੱਚ ਅਨੁਭਵੀ ਚੇਹਰੇ ਸਨ। ਲਾਲ ਸਿੰਘ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਕਈ ਮਹੱਤਵਪੂਰਨ ਅਹੁਦੇ ਸੰਭਾਲੇ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਹ ਵਿੱਤ ਮੰਤਰੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਕਾਂਗਰਸੀ ਵਰਕਰਾਂ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ। ਲਾਲ ਸਿੰਘ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਸਾਦਗੀ ਅਤੇ ਇਮਾਨਦਾਰੀ ਦਾ ਪ੍ਰਤੀਕ ਮੰਨਿਆ ਜਾਂਦਾ ਸੀ।
EDITED BY- HARLEEN KAUR




