टॉप न्यूज़

ਪੰਜਾਬ ‘ਚ ਵੱਡੀ ਵਾਰਦਾਤ

ਮਸ਼ਹੂਰ ਕਾਰੋਬਾਰੀ 'ਤੇ ਹਮਲਾ

ਪੰਜਾਬ ਦੇ ਜਲਾਲਾਬਾਦ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਇੱਥੋਂ ਦੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਇਕ ਕੱਪੜਾ ਵਪਾਰੀ ‘ਤੇ ਉਧਾਰ ਨਾ ਦੇਣ ਕਾਰਨ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰ ਸਤਪਾਲ ਜੁਨੇਜਾ ਨੇ ਦੱਸਿਆ ਕਿ ਇਕ ਨੌਜਵਾਨ ਆਪਣੀ ਸਾਥੀ ਕੁੜੀ ਅਤੇ ਇਕ ਹੋਰ ਵਿਅਕਤੀ ਨਾਲ ਸਕੂਟੀ ‘ਤੇ ਉਸ ਦੀ ਦੁਕਾਨ ‘ਤੇ ਕੱਪੜਾ ਖਰੀਦਣ ਆਇਆ ਸੀ।

ਇਸ ਦੌਰਾਨ ਨੌਜਵਾਨ ਨੇ ਦੁਕਾਨਦਾਰ ਤੋਂ 1000 ਰੁਪਏ ਉਧਾਰ ਮੰਗੇ ਪਰ ਮਨ੍ਹਾਂ ਕਰਨ ‘ਤੇ ਉਹ ਭੜਕ ਗਿਆ ਅਤੇ ਇਸ ਨੂੰ ਆਪਣੀ ਬੇਇੱਜ਼ਤੀ ਦੱਸਦਿਆਂ ਦੇਖ ਲੈਣ ਦੀ ਧਮਕੀ ਦੇ ਕੇ ਚਲਾ ਗਿਆ।ਇਸ ਘਟਨਾ ਦੇ ਕਰੀਬ ਦੋ ਘੰਟੇ ਬਾਅਦ ਉਹੀ ਨੌਜਵਾਨ ਆਪਣੇ ਦੋ ਹੋਰ ਸਾਥੀਆਂ ਨਾਲ ਮੋਟਰਸਾਈਕਲ ‘ਤੇ ਵਾਪਸ ਆਇਆ ਅਤੇ ਦੁਕਾਨਦਾਰ ‘ਤੇ ਲਾਠੀਆਂ ਅਤੇ ਰਾਡਾਂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਸਾਰੀ ਘਟਨਾ ਦੁਕਾਨ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ ਹੈ। ਪੀੜਤ ਵਪਾਰੀ ਸਤਪਾਲ ਜੁਨੇਜਾ ਨੇ ਵਪਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਅਧਿਕਾਰੀ ਨਿਯੁਕਤ ਕਰ ਦਿੱਤੇ ਹਨ ਅਤੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!