टॉप न्यूज़

ਵ੍ਰਿੰਦਾਵਨ ਵਿਖੇ ਕਿਸ਼ਤੀ ਹਾਦਸੇ ‘ਚ ਮਰਨ ਵਾਲੇ ਜਗਰਾਉਂ ਸ਼ਰਧਾਲੂਆਂ ਦਾ ਅੰਤਿਮ ਸੰਸਕਾਰ

CM ਮਾਨ ਨੇ ਪੀੜਤ ਪਰਿਵਾਰਾਂ ਨਾਲ ਜਤਾਈ ਹਮਦਰਦੀ

ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਵਿਖੇ ਹਾਲ ਹੀ ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਮਰਨ ਵਾਲੇ ਜਗਰਾਉਂ ਦੇ ਸ਼ਰਧਾਲੂਆਂ ਦਾ ਅੱਜ ਸਥਾਨਕ ਡੱਲਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਹਜ਼ਾਰਾਂ ਸ਼ਹਿਰ ਵਾਸੀਆਂ ਨੇ ਸ਼ਰਧਾਂਜਲੀ ਦਿੱਤੀ ਅਤੇ ਸੋਗ ਦੀ ਲਹਿਰ ਪੂਰੇ ਸ਼ਹਿਰ ਵਿੱਚ ਦੌੜ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ‘ਤੇ ਜਗਰਾਉਂ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ‘ਆਪ’ ਆਗੂ ਗੋਪੀ ਸ਼ਰਮਾ ਵੀ ਮੌਜੂਦ ਸਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!