
ਗੁਜਰਾਤ ਦੇ ਸੁਰੇਂਦਰਨਗਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਮਾਤਾ ਮੰਦਿਰ ਦੇ ਤੀਰਥ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਪਿੰਡ ਵਾਸੀਆਂ ਨੂੰ ਕੁਚਲ ਦਿੱਤਾ, ਜਿਸ ਕਾਰਨ ਮੌਕੇ ‘ਤੇ ਹੀ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ।
ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਰਾਜਕੋਟ ਦੇ ਗੱਤਕਾ ਪਿੰਡ ਦੇ ਪੈਦਲ ਯਾਤਰੀ ਵੀਰਮਗਾਮ ਵਿੱਚ ਮਾਤਾ ਜੀ ਦੇ ਤੀਰਥ ਸਥਾਨ ਦੇ ਦਰਸ਼ਨ ਕਰਨ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਇਸ ਹਾਦਸੇ ਕਾਰਨ ਹਾਈਵੇਅ ‘ਤੇ ਕਈ ਘੰਟਿਆਂ ਤੱਕ ਟ੍ਰੈਫਿਕ ਜਾਮ ਰਿਹਾ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR




