टॉप न्यूज़

ਪੰਜਾਬ ‘ਚ ਮਸ਼ਹੂਰ ਵਪਾਰੀ ਦਾ ਗੋਲੀਆਂ ਮਾਰ ਕਤਲ,ਮਾਮਲੇ ‘ਚ ਸਾਹਮਣੇ ਆਈ ਅਪਡੇਟ

ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਵਾਰਦਾਤਾਂ ਕਾਨੂੰਨ ਵਿਵਸਥਾ ਉੱਪਰ ਵੱਡਾ ਸਵਾਲ ਖੜ੍ਹਾ ਕਰ ਰਹੀਆਂ ਹਨ। ਦੱਸ ਦੇਈਏ ਕਿ ਆਏ ਦਿਨ ਕੋਈ-ਨਾ-ਕੋਈ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਂਦੀ ਹੈ। ਇਸ ਵਿਚਾਲੇ ਬੀਤੇ ਦਿਨੀਂ ਇੱਕ ਮਸ਼ਹੂਰ ਕੱਪੜਾ ਵਪਾਰੀ ਉੱਪਰ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ। ਦੱਸ ਦੇਈਏ ਕਿ ਧਰਮਕੋਟ ਦੇ ਪੰਡੋਰੀ ਰੋਡ ‘ਤੇ ਸਕਾਰਪੀਓ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸੁਰਖੀਆਂ ਵਿੱਚ ਆ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਫ ਗੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪਰ ਹੁਣ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ।

ਧਰਮਕੋਟ ਦੇ ਪੰਡੋਰੀ ਰੋਡ ‘ਤੇ ਗੁਰਪ੍ਰੀਤ ਸਿੰਘ ਉਰਫ ਗੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਧਰਮਕੋਟ ਦੀ ਲਾਸ਼ ਉਸੇ ਦੀ ਸਕਾਰਪੀਓ ਵਿਚੋਂ ਬਰਾਮਦ ਹੋਈ ਹੈ। ਪਹਿਲਾਂ ਖਦਸ਼ਾ ਜ਼ਾਰ ਕੀਤਾ ਜਾ ਰਿਹਾ ਸੀ ਕਿ ਗੈਰੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਪਰ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਖੁਲਾਸਾ ਕੀਤਾ ਹੈ ਕਿ ਗੈਰੀ ਨੇ ਖੁਦਕੁਸ਼ੀ ਕੀਤੀ ਹੈ। ਪੁਲਿਸ ਮੁਤਾਬਕ ਇਸ ਮਾਮਲੇ ਵਿਚ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਰਿਵਾਰ ਨੇ ਆਖਿਆ ਹੈ ਕਿ ਉਨ੍ਹਾਂ ਦੇ ਪੁੱਤ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਹੋਇਆ ਹੈ। ਗੁਰਪ੍ਰੀਤ ਸਿੰਘ ਉਫ ਗੈਰੀ ਨੂੰ ਸੁਰੱਖਿਆ ਵੀ ਮਿਲੀ ਹੋਈ ਸੀ ਪਰ ਅੱਜ ਉਸ ਦੇ ਨਾਲ ਕੋਈ ਵੀ ਸੁਰੱਖਿਆ ਮੁਲਾਜ਼ਮ ਨਹੀਂ ਸੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਗੈਰੀ ਕਲੈਕਸ਼ਨ ਦੇ ਨਾਮ ‘ਤੇ ਧਰਮਕੋਟ ਵਿਖੇ ਰੈਡੀਮੇਟ ਕੱਪੜਿਆਂ ਦੀ ਦੁਕਾਨ ਸੀ ਅਤੇ ਘਰ ਕਹਿ ਕੇ ਗਿਆ ਸੀ ਕਿ ਕਾਰ ਧਵਾਉਣ ਚੱਲਿਆ ਹੈ। ਪਰਿਵਾਰ ਮੁਤਾਬਕ ਜਦੋਂ ਕਾਫੀ ਦੇਰ ਹੋਣ ਦੇ ਬਾਵਜੂਦ ਉਹ ਘਰ ਨਹੀਂ ਆਇਆ ਤਾਂ ਉਸ ਨੂੰ ਫੋਨ ਕੀਤਾ ਗਿਆ ਪਰ ਉਸ ਨੇ ਫੋਨ ਨਹੀਂ ਚੁੱਕਿਆ। ਇਸ ਦੌਰਾਨ ਜਦੋਂ ਉਸ ਦੀ ਭਾਲ ਕਰਦਿਆਂ ਦੁਕਾਨ ਦਾ ਮੁਲਾਜ਼ਮ ਉਥੇ ਪਹੁੰਚਿਆ ਤਾਂ ਖੂਨ ਨਾਲ ਲੱਥਪਥ ਗੁਰਪ੍ਰੀਤ ਸਕਾਰਪੀਓ ਗੱਡੀ ਵਿਚ ਹੀ ਪਿਆ ਹੋਇਆ ਸੀ। ਇਸ ਤੋਂ ਬਾਅਦ ਪਰਿਵਾਰਿਕ ਮੈਂਬਰ ਉਕਤ ਜਗ੍ਹਾ ‘ਤੇ ਪਹੁੰਚੇ ਅਤੇ ਗੁਰਪ੍ਰੀਤ ਨੂੰ ਉਸੇ ਗੱਡੀ ਵਿਚ ਮੋਗਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਕਿ ਡਾਕਟਰਾਂ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!