टॉप न्यूज़

ਧੀਆਂ ਦੇ ਵਿਆਹ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ

700 ਕਰੋੜ ਤੋਂ ਵੱਧ ਰਕਮ ਜਾਰੀ

ਪੰਜਾਬ ਵਿੱਚ ਸਮਾਜਿਕ ਭਲਾਈ ਨੂੰ ਲੈ ਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਦਮਾਂ ਦੇ ਦਰਮਿਆਨ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਨਾਲ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਲਾਭ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਜੋ ਗਰੀਬ ਘਰਾਂ ਲਈ ਵੱਡਾ ਸਹਾਰਾ ਬਣਦੀ ਜਾ ਰਹੀ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਸ ਸਕੀਮ ਤਹਿਤ 728.48 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਵੱਡੀ ਰਕਮ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਫਾਇਦਾ ਮਿਲਿਆ ਹੈ, ਜਿਸ ਨਾਲ ਕਈ ਪਰਿਵਾਰਾਂ ਦੀਆਂ ਆਰਥਿਕ ਚਿੰਤਾਵਾਂ ਘੱਟੀਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਸਕੀਮ ਖਾਸ ਤੌਰ ‘ਤੇ ਉਹਨਾਂ ਪਰਿਵਾਰਾਂ ਲਈ ਬਣਾਈ ਗਈ ਹੈ ਜੋ ਆਰਥਿਕ ਤੌਰ ‘ਤੇ ਕਮਜ਼ੋਰ ਹਨ ਅਤੇ ਧੀਆਂ ਦੇ ਵਿਆਹ ਸਮੇਂ ਵੱਡੇ ਖਰਚੇ ਦਾ ਸਾਹਮਣਾ ਕਰਦੇ ਹਨ। ਇਸ ਮਦਦ ਨਾਲ ਮਾਪਿਆਂ ਨੂੰ ਆਪਣੀਆਂ ਧੀਆਂ ਦਾ ਵਿਆਹ ਇੱਜ਼ਤ ਨਾਲ ਕਰਨ ਵਿੱਚ ਆਸਾਨੀ ਹੋ ਰਹੀ ਹੈ, ਜਿਸ ਨਾਲ ਸਮਾਜਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਵੀ ਮਜ਼ਬੂਤੀ ਮਿਲ ਰਹੀ ਹੈ।
ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਕੀਮ ਦਾ ਲਾਭ ਉਹੀ ਪਰਿਵਾਰ ਲੈ ਸਕਦੇ ਹਨ ਜੋ ਪੰਜਾਬ ਦੇ ਨਿਵਾਸੀ ਹਨ ਅਤੇ ਗਰੀਬੀ ਰੇਖਾ ਹੇਠਾਂ ਆਉਂਦੇ ਹਨ। ਅਨੁਸੂਚਿਤ ਜਾਤੀਆਂ, ਪਿੱਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰ ਇਸ ਸਕੀਮ ਦੇ ਯੋਗ ਹਨ। ਇੱਕ ਪਰਿਵਾਰ ਦੀਆਂ ਦੋ ਧੀਆਂ ਲਈ ਇਸ ਯੋਜਨਾ ਅਧੀਨ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਧੀ ਦਾ ਵਿਆਹ ਹਰ ਮਾਪੇ ਲਈ ਇੱਕ ਖੁਸ਼ੀ ਦਾ ਮੌਕਾ ਹੁੰਦਾ ਹੈ, ਪਰ ਆਰਥਿਕ ਪੱਖੋਂ ਇਹ ਇੱਕ ਵੱਡੀ ਚੁਣੌਤੀ ਵੀ ਬਣ ਜਾਂਦਾ ਹੈ। ਅਜਿਹੇ ਸਮੇਂ ‘ਚ ਸਰਕਾਰ ਦੀ ਇਹ ਸਕੀਮ ਮਾਪਿਆਂ ਲਈ ਮਜ਼ਬੂਤ ਸਹਾਰਾ ਬਣ ਕੇ ਸਾਹਮਣੇ ਆਈ ਹੈ, ਜਿਸ ਨਾਲ ਹਜ਼ਾਰਾਂ ਘਰਾਂ ਵਿੱਚ ਚਿੰਤਾ ਦੀ ਥਾਂ ਖੁਸ਼ੀਆਂ ਨੇ ਜਗ੍ਹਾ ਬਣਾਈ ਹੈ।
ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਹਰ ਯੋਗ ਵਿਅਕਤੀ ਤੱਕ ਇਸ ਸਕੀਮ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਜ਼ੀਆਂ ਦੀ ਕਾਰਵਾਈ ਪਾਰਦਰਸ਼ੀ ਅਤੇ ਸਮੇਂ-ਬੱਧ ਢੰਗ ਨਾਲ ਕੀਤੀ ਜਾਵੇ, ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਮਦਦ ਤੋਂ ਵਾਂਝਾ ਨਾ ਰਹੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!