
ਅੱਜ ਕੱਲ੍ਹ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਸਿਹਤ ਸੰਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਅਜਿਹੀ ਸਥਿਤੀ ਵਿੱਚ ਆਪਣੀ ਡਾਈਟ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਜਿਹੀ ਸਥਿਤੀ ਵਿੱਚ ਚੀਆ ਸੀਡ ਇੱਕ ਅਜਿਹਾ ਸੁਪਰਫੂਡ ਹੈ, ਜੋ ਦੇਖਣ ਵਿੱਚ ਛੋਟਾ ਹੋ ਸਕਦਾ ਹੈ ਪਰ ਸਰੀਰ ਵਿੱਚ ਵੱਡੇ ਬਦਲਾਅ ਲਿਆ ਸਕਦਾ ਹੈ। ਮਾਹਿਰਾਂ ਦੇ ਅਨੁਸਾਰ ਜੇਕਰ ਇਨ੍ਹਾਂ ਬੀਜਾਂ ਦਾ ਸੇਵਨ ਇੱਕ ਮਹੀਨੇ ਤੱਕ ਕੀਤਾ ਜਾਵੇ, ਤਾਂ ਬਹੁਤ ਸਾਰੇ ਸਿਹਤ ਲਾਭ ਹੁੰਦੇ ਹਨ।



