
ਪੰਜਾਬ ਵਿੱਚ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਆਏ ਦਿਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਦੱਸ ਦਈਏ ਕਿ ਜਲੰਧਰ ਦੇ ਮਸ਼ਹੂਰ ਏਪੀਜੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਬੀਐਮਸੀ ਚੌਕ ‘ਤੇ ਸਥਿਤ ਸਕੂਲ ਵਿੱਚ ਇਹ ਧਮਕੀ ਮਿਲੀ ਸੀ। ਇਸ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਤੁਰੰਤ ਸਾਵਧਾਨੀ ਦੇ ਉਪਾਅ ਕੀਤੇ, ਸਾਰੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ।
ਧਮਕੀ ਮਿਲਣ ‘ਤੇ, ਸਕੂਲ ਕੈਂਪਸ ਵਿੱਚ ਦਹਿਸ਼ਤ ਫੈਲ ਗਈ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਸਬੰਧਤ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
EDITED BY- HARLEEN KAUR



