
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਵੱਡਾ ਫੈਸਲਾ ਲੈਂਦੇ ਹੋਏ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਹੈ। ਪਾਰਟੀ ਵੱਲੋਂ ਮਿਲੀ ਜਾਰੀ ਜਾਣਕਾਰੀ ਅਨੁਸਾਰ, ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰੱਖੜਾ ਪਾਰਟੀ ਨਾਲ ਰਹਿ ਕੇ ਪਾਰਟੀ ਨੂੰ ਕਮਜ਼ੋਰ ਕਰਦੇ ਸਨ, ਇਸੇ ਕਾਰਨ ਸੁਰਜੀਤ ਸਿੰਘ ਰੱਖੜਾ ਨੂੰ ਸਸਪੈਂਡ ਕੀਤਾ ਗਿਆ ਹੈ।




