टॉप न्यूज़

ਹੁਸ਼ਿਆਰਪੁਰ ‘ਚ ਬੋਰਵੈੱਲ ‘ਚ ਡਿੱਗੇ ਮਾਸੂਮ ਵੰਸ਼ ਨੂੰ ਸੁਰੱਖਿਅਤ ਕੱਢਿਆ ਬਾਹਰ

ਹੁਸ਼ਿਆਰਪੁਰ ਦੇ ਪਿੰਡ ਚੱਕ ਸਵਾਣਾ ‘ਚ ਬੋਰਵੈੱਲ ‘ਚ ਡਿੱਗੇ ਮਾਸੂਮ ਗੁਰਕਰਨ ਸਿੰਘ ਉਰਫ਼ ਵੰਸ਼ ਨੂੰ ਕਰੀਬ 9 ਘੰਟਿਆਂ ਦੇ ਲੰਮੇ ਰੈਸਕਿਊ ਆਪ੍ਰੇਸ਼ਨ ਤੋਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਮਾਸੂਮ ਕੱਲ੍ਹ ਸ਼ਾਮ ਕਰੀਬ 4 ਵਜੇ 90 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਿਆ ਸੀ ਅਤੇ ਉਹ ਲਗਭਗ 30 ਫੁੱਟ ਦੀ ਡੂੰਘਾਈ ‘ਤੇ ਫਸਿਆ ਹੋਇਆ ਸੀ। NDRF, SDRF ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ।
ਦੇਰ ਰਾਤ 12:45 ਵਜੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਜਾਣਕਾਰੀ ਮੁਤਾਬਕ ਰੈਸਕਿਊ ਦੌਰਾਨ ਮਿੱਟੀ ਪੋਲੀ ਹੋਣ ਕਾਰਨ ਟੀਮਾਂ ਨੂੰ ਬਹੁਤ ਸਾਵਧਾਨੀ ਨਾਲ ਕੰਮ ਕਰਨਾ ਪਿਆ। ਬੱਚੇ ਤੱਕ ਅੰਦਰ ਹੀ ORS ਵੀ ਪਹੁੰਚਾਇਆ ਗਿਆ, ਜੋ ਉਸਨੇ ਪੀ ਲਿਆ ਸੀ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਬੱਚਾ ਪੂਰੇ ਸਮੇਂ ਦੌਰਾਨ ਸੁਰੱਖਿਅਤ ਸੀ ਅਤੇ ਉਸਦੀ ਮੂਵਮੈਂਟ ਵੀ ਜਾਰੀ ਸੀ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਰੈਸਕਿਊ ਆਪ੍ਰੇਸ਼ਨ ਸਫਲ ਰਿਹਾ।
EDITED  BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!