टॉप न्यूज़

ਪੰਜਾਬ ‘ਚ ਮੱਚਿਆ ਹਾਹਾਕਾਰ

ਕੈਮਿਸਟ ਦੁਕਾਨਾਂ 20 ਤਰੀਕ ਨੂੰ ਰਹਿਣਗੀਆਂ ਬੰਦ

ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੋਕਾਂ ਨੂੰ 20 ਮਈ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਆਨਲਾਈਨ ਫਾਰਮੇਸੀ ਦੀਆਂ ਚੁਣੌਤੀਆਂ ਅਤੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ‘ਕੈਮਿਸਟ ਐਸੋਸੀਏਸ਼ਨ’ ਵੱਲੋਂ 20 ਮਈ ਨੂੰ ਰਾਜ ਪੱਧਰੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਮਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਿਚੀ ਭਟੇਜਾ ਨੇ ਦੱਸਿਆ ਕਿ ਇਸ ਦਿਨ ਸੂਬੇ ਦੇ ਸਾਰੇ ਕੈਮਿਸਟ ਆਪਣੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕੈਮਿਸਟ ਭਾਈਚਾਰਾ ਪਿਛਲੇ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਕਰ ਰਿਹਾ ਹੈ ਜਦਕਿ ਸਰਕਾਰ ਦੀਆਂ ਨੀਤੀਆਂ ਕਾਰਨ ਰਵਾਇਤੀ ਕੈਮਿਸਟਾਂ ਦਾ ਕਾਰੋਬਾਰ ਤਬਾਹੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਰਿਚੀ ਭਟੇਜਾ ਨੇ ਅੱਗੇ ਗੱਲ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਤੁਰੰਤ ਰੋਕ ਲਾਈ ਜਾਵੇ, ਕਿਉਂਕਿ ਇਸ ਨਾਲ ਨਾ ਸਿਰਫ਼ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਨਕਲੀ ਦਵਾਈਆਂ ਦਾ ਖਤਰਾ ਵੀ ਵੱਧ ਰਿਹਾ ਹੈ। ਇਸ ਤੋਂ ਇਲਾਵਾ ਕੈਮਿਸਟਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਡਰੱਗ ਵਿਭਾਗ ਦੀ ਕਾਰਜਪ੍ਰਣਾਲੀ ’ਚ ਪਾਰਦਰਸ਼ਤਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲਾਇਸੈਂਸ ਰਿਨਿਊਅਲ ਦੌਰਾਨ ਆ ਰਹੀਆਂ ਤਕਨੀਕੀ ਦਿੱਕਤਾਂ ਅਤੇ ਬੇਲੋੜੀ ਦੇਰੀ ਨੂੰ ਖਤਮ ਕੀਤਾ ਜਾਵੇ।

ਇਸਦੇ ਨਾਲ ਹੀ ਪ੍ਰਧਾਨ ਰਿਚੀ ਭਟੇਜਾ ਨੇ ਸਪੱਸ਼ਟ ਕੀਤਾ ਕਿ 20 ਮਈ ਨੂੰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਰੂਰੀ ਦਵਾਈਆਂ ਦਾ ਪ੍ਰਬੰਧ ਪਹਿਲਾਂ ਹੀ ਕਰ ਲੈਣ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!