टॉप न्यूज़

PR ਲਈ ਵਿਆਹ ਕਰਵਾਉਣ ਵਾਲਿਆਂ ਉਤੇ ਕੈਨੇਡਾ ਸਰਕਾਰ ਸਖ਼ਤ

ਸਿੱਧਾ ਵੀਜ਼ਾ ਹੋਵੇਗਾ ਰੱਦ

PR ਲਈ ਫਰਜ਼ੀ ਵਿਆਹ ਕਰਵਾਉਣ ਵਾਲਿਆਂ ਉਤੇ ਕੈਨੇਡਾ ਸਰਕਾਰ ਸਖ਼ਤ ਹੋ ਗਈ ਹੈ ਅਤੇ ਅਜਿਹੇ ਲੋਕਾਂ ਦੇ ਵੀਜ਼ਾ ਰੱਦ ਹੋ ਸਕਦੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜੇਕਰ ਕੋਈ ਵਿਦੇਸ਼ੀ ਨਾਗਰਿਕ ਸਿਰਫ ਕੈਨੇਡਾ ਦਾ ਵੀਜ਼ਾ ਜਾਂ ਪੀਆਰ ਲੈਣ ਲਈ ਕਿਸੇ ਕੈਨੇਡੀਅਨ ਨਾਗਰਿਕ ਜਾਂ ਸਥਾਈ ਨਿਵਾਸੀ ਨਾਲ ਵਿਆਹ ਕਰਦਾ ਹੈ ਤਾਂ ਉਸ ਦਾ ਵੀਜ਼ਾ ਤੁਰਤ ਰੱਦ ਕੀਤਾ ਜਾ ਸਕਦਾ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਵਿਭਾਗ ਨੇ ਕਿਹਾ ਕਿ ਪੀਆਰ ਲਈ ਫ਼ਰਜ਼ੀ ਵਿਆਹ ਕਰਵਾਉਣ ਵਾਲਿਆਂ ਦੇ ਵੀਜ਼ੇ ਰੱਦ ਕੀਤੇ ਜਾਣਗੇ। ਵਿਭਾਗ ਨੇ ਇਕ ਅਹਿਮ ਨੋਟਿਸ ਵਿੱਚ ਕਿਹਾ ਕਿ ਸਿਰਫ਼ ਇਮੀਗ੍ਰੇਸ਼ਨ ਫਾਇਦੇ ਲੈਣ ਲਈ ਕੀਤੇ ਗਏ ਫਰਜ਼ੀ ਜਾਂ ਕੰਟਰੈਕਟ ਵਿਆਹਾਂ ਨੂੰ ਗੰਭੀਰ ਕਾਨੂੰਨੀ ਉਲੰਘਣਾ ਮੰਨਿਆ ਜਾਵੇਗਾ। ਅਜਿਹੀ ਧੋਖਾਧੜੀ ਸਬੰਧਤ ਵਿਅਕਤੀ ਦੇ ਇਮੀਗ੍ਰੇਸ਼ਨ ਰਿਕਾਰਡ ਵਿਚ ਦਰਜ ਕੀਤੀ ਜਾਵੇਗੀ, ਜਿਸ ਦਾ ਅਸਰ ਭਵਿੱਖ ਵਿੱਚ ਹੋਰ ਦੇਸ਼ਾਂ ਦੇ ਵੀਜ਼ੇ ਲੈਣ ਉਤੇ ਪੈ ਸਕਦਾ ਹੈ।
ਕੈਨੇਡਾ ਸਰਕਾਰ ਨੇ ਅਜਿਹੇ ਲੋਕਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਜੋ ਪੈਸੇ ਜਾਂ ਕਿਸੇ ਹੋਰ ਲਾਭ ਦੇ ਬਦਲੇ ਅਜਿਹੇ ਵਿਆਹਾਂ ਲਈ ਸਹਿਮਤ ਹੁੰਦੇ ਹਨ। ਕੈਨੇਡਾ ਦੇ ਕਾਨੂੰਨ ਅਨੁਸਾਰ ਜੇ ਸਪਾਂਸਰ ਕੀਤਾ ਗਿਆ ਸਾਥੀ ਕੈਨੇਡਾ ਪਹੁੰਚਣ ਮਗਰੋਂ ਵੱਖ ਵੀ ਹੋ ਜਾਵੇ ਤਾਂ ਵੀ ਸਪਾਂਸਰ ਕਰਨ ਵਾਲੇ ਵਿਅਕਤੀ ਨੂੰ ਤਿੰਨ ਸਾਲ ਤੱਕ ਉਸ ਦੀ ਵਿੱਤੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਜੇ ਸਪਾਂਸਰ ਕੀਤਾ ਵਿਅਕਤੀ ਸਰਕਾਰੀ ਵੈੱਲਫੇਅਰ ਜਾਂ ਆਰਥਿਕ ਮਦਦ ਲੈਂਦਾ ਹੈ ਤਾਂ ਸਰਕਾਰ ਉਹ ਰਕਮ ਸਪਾਂਸਰ ਤੋਂ ਵਸੂਲ ਸਕਦੀ ਹੈ। ਜਦੋਂ ਤੱਕ ਇਹ ਰਕਮ ਵਾਪਸ ਨਹੀਂ ਕੀਤੀ ਜਾਂਦੀ, ਸਪਾਂਸਰ ਕਿਸੇ ਹੋਰ ਵਿਅਕਤੀ ਨੂੰ ਕੈਨੇਡਾ ਨਹੀਂ ਬੁਲਾ ਸਕੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!