टॉप न्यूज़

ਪੰਜਾਬ ‘ਚ ਵੱਡੀ ਵਾਰਦਾਤ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ

ਪੰਜਾਬ ਦੇ ਸ਼ਹਰਿ ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਬੀਤੀ ਦੇਰ ਰਾਤ ਬਟਾਲਾ ਦੀ ਅਰਬਨ ਸਟੇਟ ਦੇ ਨਾਲ ਲੱਗਦੀ ਲੇਬਰ ਕਾਲੋਨੀ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਅਣਪਛਾਤੇ ਵਿਅਕਤੀ ਵਲੋਂ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਦੀ ਕਾਰ ਦੇ ਟਾਇਰ ’ਚ ਪੈਟਰੋਲ ਬੰਬ ਲਗਾ ਦਿੱਤਾ ਗਿਆ. ਜਿਸ ਤੋਂ ਬਾਅਦ ਇਕ ਵੱਡਾ ਧਮਾਕਾ ਹੋਇਆ। ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਹੀਰਾ ਵਾਲੀਆ ਵੀ ਵਾਲ-ਵਾਲ ਬਚ ਗਏ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਨੇਤਾ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਧਮਕੀ ਭਰਿਆ ਫੋਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਹ ਬੀਤੀ ਰਾਤ ਆਪਣੀ ਇਨੋਵਾ ਕਾਰ ’ਚ ਸਵਾਰ ਹੋ ਕੇ ਉਕਤ ਨੇਤਾ ਦੇ ਘਰ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀ ਕਾਰ ਦੇ ਪਿਛਲੇ ਟਾਇਰ ’ਚ ਪੈਟਰੋਲ ਬੰਬ ਲਗਾ ਦਿੱਤਾ ਜਿਸ ਤੋਂ ਬਾਅਦ ਇਕ ਵੱਡਾ ਧਮਾਕਾ ਹੋਇਆ।

ਉਨ੍ਹਾਂ ਨੇ ਅੱਗੇ ਗੱਲ ਕਰਦਿਆਂ ਕਿਹਾ ਕਿ ਜਦ ਉਹ ਬਾਹਰ ਆਏ ਤਾਂ ਕਾਰ ਦਾ ਪਿਛਲਾ ਟਾਇਰ ਫੱਟਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸੰਬੰਧ ’ਚ ਤੁਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਦੌਰਾਨ ਲਗਾਤਾਰ ਅਪਰਾਧਿਕ ਘਟਨਾਵਾਂ ਹੋ ਰਹੀਆਂ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਵੀ ਦਿਨੋ ਦਿਨ ਵੱਧਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਮਨਦੀਪ ਜੈਂਤੀਪੁਰ ਵੀ ਘਟਨਾ ਸਥਲ ’ਤੇ ਪਹੁੰਚੇ ਅਤੇ ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ।

ਉੱਥੇ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ.ਪੀ ਰਮਨਿੰਦਰ ਸਿੰਘ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਐੱਸ.ਐੱਚ.ਓ ਸਿਵਲ ਲਾਈਨ ਗੁਰਮੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਪੀ. ਰਮਨਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!