टॉप न्यूज़
ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਪੰਜਾਬ ਦੀਆਂ ਅਦਾਲਤਾਂ ਰਹਿਣਗੀਆਂ ਬੰਦ

ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ, ਜਿਸ ਕਰਕੇ ਵਿਦਿਆਰਥੀਆਂ ਨੂੰ ਸਕੂਲਾਂ ਤੋਂ ਛੁੱਟੀਆਂ ਹੋ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਅਦਾਲਤਾਂ ਦੇ ਬੰਦ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ। ਗਰਮੀ ਦੀਆਂ ਛੁੱਟੀਆਂ ਦੇ ਕਰਕੇ ਸੈਸ਼ਨ ਅਦਾਲਤਾਂ ਅਤੇ ਹੇਠਲੀਆਂ ਅਦਾਲਤਾਂ ਬੰਦ ਰਹਿਣਗੀਆਂ। ਮਿਲੀ ਜਾਣਕਾਰੀ ਅਨੁਸਾਰ, 1 ਜੂਨ ਤੋਂ 30 ਜੂਨ ਤੱਕ ਅਦਾਲਤਾਂ ਵਿੱਚ ਸਿਵਲ ਮਾਮਲਿਆਂ ਦੀ ਰੈਗੂਲਰ ਸੁਣਵਾਈ ਨਹੀਂ ਹੋਵੇਗੀ। ਇਸ ਦੇ ਨਾਲ ਹੀ 15 ਜੂਨ ਤੱਕ ਅਦਾਲਤਾਂ ਵਿੱਚ ਅਪਰਾਧਿਕ ਕਾਰਵਾਈਆਂ ਜਾਰੀ ਰਹਿਣਗੀਆਂ। ਉਸ ਤੋਂ ਬਾਅਦ ਇਹ ਸੁਣਵਾਈਆਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।
EDITED BY- HARLEEN KAUR



