टॉप न्यूज़

ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਅਧਿਆਪਕ ਦਾ ਕਤਲ

ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਕਸਬਾ ਜੰਡਿਆਲਾ ਗੁਰੂ ਨੇੜਲੇ ਪਿੰਡ ਨਰੈਣਗੜ੍ਹ ਡ੍ਰੇਨ ਕੋਲ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਦਿਨ ਦਿਹਾੜੇ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਤਲਵੰਡੀ, ਜੋ ਕਿ ਪੇਸ਼ੇ ਵਜੋਂ ਅਧਿਆਪਕ ਸਨ ਅਤੇ ਆਪਣੀ ਬੇਟੀ ਨੂੰ ਟਿਊਸ਼ਨ ਛੱਡ ਕੇ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਕੁਝ ਅਣਪਛਤੇ ਵਿਅਕਤੀਆਂ ਵੱਲੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!