टॉप न्यूज़

ਪੰਜਾਬ ਅਤੇ ਚੰਡੀਗੜ੍ਹ ‘ਚ ਹਨੇਰੀ ਅਤੇ ਮੀਂਹ ਦਾ ਅਲਰਟ

50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ (2 ਜੂਨ) ਨੂੰ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦੇ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 2.9 ਡਿਗਰੀ ਵਧਿਆ ਹੈ, ਪਰ ਇਹ ਆਮ ਨਾਲੋਂ 4.2 ਡਿਗਰੀ ਘੱਟ ਹੈ। ਬਠਿੰਡਾ ਸਭ ਤੋਂ ਗਰਮ ਰਿਹਾ, ਜਿਸ ਵਿੱਚ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 32.5 ਅਤੇ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਅਜਿਹੀ ਸਥਿਤੀ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ। SBS ਨਗਰ ਵਿੱਚ 32.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮਾਨਸੂਨ ਅੱਗੇ ਵੱਧ ਰਿਹਾ ਹੈ। ਇਹ ਅਗਲੇ 2-3 ਦਿਨਾਂ ਵਿੱਚ ਦੱਖਣੀ ਭਾਰਤ ਦੇ ਹੋਰ ਖੇਤਰਾਂ ਵਿੱਚ ਪਹੁੰਚ ਸਕਦਾ ਹੈ। 3 ਜੂਨ ਤੋਂ ਉੱਤਰੀ ਭਾਰਤ ਵਿੱਚ ਮੌਸਮ ਬਦਲ ਸਕਦਾ ਹੈ। ਇਸ ਕਰਕੇ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

3 ਜੂਨ: ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਫਰੀਦਕੋਟ, ਲੁਧਿਆਣਾ ਅਤੇ ਸੰਗਰੂਰ ਵਿੱਚ ਤੇਜ਼ ਹਵਾਵਾਂ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

4 ਜੂਨ: 22 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

5 ਜੂਨ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ (ਰੋਪੜ) ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਗਰਜ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!