टॉप न्यूज़

ਪੰਜਾਬ ‘ਚ ਮੱਚਿਆ ਹਾਹਾਕਾਰ

ਹਸਪਤਾਲ 'ਚ ਜ਼ੋਰਦਾਰ ਧਮਾਕਾ

ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਏ ਗ੍ਰਨੇਡ ਹਮਲੇ ਦੇ ਮੁੱਖ ਸ਼ੱਕੀ ਨੂੰ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਤੋਂ ਕੁਝ ਘੰਟਿਆਂ ਬਾਅਦ, ਵਿਗਿਆਨਕ ਅਤੇ ਤਕਨੀਕੀ ਜਾਂਚ ਦੀ ਸਹਾਇਤਾ ਨਾਲ ਪੁਲਿਸ ਨੇ ਤਰਨਤਾਰਨ ਤੋਂ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ।

ਜਾਣਕਾਰੀ ਲਈ ਦੱਸ ਦੇਈਏ ਕਿ ਜ਼ਿਲ੍ਹੇ ਦੇ ਸਰਹੱਦੀ ਕਸਬੇ ਕਲਾਨੌਰ ਵਿੱਚ ਬੱਸ ਸਟੈਂਡ ਦੇ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਬੀਤੇ ਦਿਨ ਬੰਬ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਜਿਸ ਸਬੰਧੀ ਇੱਕ ਸੀਸੀਟੀਵੀ ‘ਚ ਮੁਲਜ਼ਮ ਦੀ ਤਸਵੀਰ ਵੀ ਸਾਹਮਣੇ ਆਈ ਸੀ ਤੇ ਨਾਲ ਹੀ ਹਸਪਤਾਲ ਦੇ ਡਾਕਟਰ ਵੱਲੋਂ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਜ਼ਿਕਰ ਵੀ ਕੀਤਾ ਗਿਆ ਸੀ। ਇਸ ਮਾਮਲੇ ‘ਚ ਪੁਲਿਸ ਨੇ ਕੁਝ ਘੰਟਿਆਂ ‘ਚ ਹੀ ਬੰਬ ਧਮਾਕਾ ਕਰਨ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਨੇ ਦੱਸਿਆ ਕਿ “ਨਿੱਜੀ ਹਸਤਪਾਲ ‘ਚ ਧਮਾਕੇ ਦੀ ਖ਼ਬਰ ਮਿਲੀ ਸੀ, ਜਿਸ ਤੋਂ ਬਾਅਦ ਸੀਨੀਅਰ ਅਫ਼ਸਰਾਂ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਸੀ। ਉਥੇ ਜਾ ਕੇ ਦੇਖਿਆ ਕਿ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਸ਼ੀਸ਼ੇ ਧਮਾਕੇ ਕਾਰਨ ਟੁੱਟੇ ਹੋਏ ਸਨ। ਇਸ ਦੀ ਮੁੱਢਲੀ ਜਾਂਚ ‘ਚ ਪਤਾ ਲੱਗਾ ਕਿ ਗ੍ਰਨੇਡ ਧਮਾਕਾ ਹੋਇਆ ਹੈ, ਜਿਸ ਦੇ ਚੱਲਦੇ ਵੱਖ-ਵੱਖ ਟੀਮਾਂ ਗਠਨ ਕਰਕੇ ਜਾਂਚ ਸ਼ੁਰੂ ਕੀਤੀ ਗਈ। ਇਸ ਜਾਂਚ ਦੇ ਚੱਲਦੇ ਹੀ ਕੁਝ ਘੰਟਿਆਂ ‘ਚ ਪੁਲਿਸ ਨੇ ਮੁਲਜ਼ਮ ਧਰਮਿੰਦਰ ਸਿੰਘ ਉਰਫ਼ ਟਿੰਡੀ ਨੂੰ ਤਰਨ ਤਾਰਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ।”

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!