टॉप न्यूज़

ਪੰਜਾਬ ਸਿਆਸਤ ‘ਚ ਵੱਡਾ ਧਮਾਕਾ

ਮਸ਼ਹੂਰ ਆਗੂਆਂ ਸਣੇ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ

ਪੰਜਾਬ ਦੇ ਸਿਆਸੀ ਜਗਤ ਤੋਂ ਲਗਾਤਾਰ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਕਈ ਨੌਜਵਾਨ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ। ਦਰਅਸਲ, ਹਾਲ ਹੀ ਵਿੱਚ ਪੰਜਾਬ ਵਿੱਚ 8 ਨਗਰ ਨਿਗਮ, 76 ਨਗਰ ਕੌਂਸਲ ਅਤੇ 21 ਨਗਰ ਪੰਚਾਇਤਾਂ ਦੇ ਚੋਣ ਨਤੀਜੇ ਆਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਜਿਹੇ ਦੇ ਵਿੱਚ ਕਈ ਨਾਮੀ ਹਸਤੀਆਂ ਆਪ ਵਿੱਚ ਸ਼ਾਮਿਲ ਹੋ ਰਹੀਆਂ ਹਨ। ਹੁਣ ਪੰਜਾਬ ਦੇ ਨਾਮੀ ਕਬੱਡੀ ਹਸਤੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।

ਆਮ ਆਦਮੀ ਪਾਰਟੀ (AAP) ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਕਬੱਡੀ ਜਗਤ ਦੀਆਂ ਕਈ ਨਾਮਵਰ ਹਸਤੀਆਂ ਨੇ ‘ਆਪ’ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੇ ਇਹਨਾਂ ਸਾਰੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪਾਰਟੀ ‘ਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਖਿਡਾਰੀ ਅਤੇ ਆਗੂ

ਇਸ ਮੌਕੇ ‘ਕਬੱਡੀ ਦਾ ਚੀਤਾ’ ਵਜੋਂ ਮਸ਼ਹੂਰ ਕਿੰਦਾ ਬਿਹਾਰੀਪੁਰੀਆ ਸਮੇਤ ਕਈ ਅੰਤਰਰਾਸ਼ਟਰੀ ਖਿਡਾਰੀ ਪਾਰਟੀ ਵਿੱਚ ਸ਼ਾਮਲ ਹੋਏ।

ਕਿੰਦਾ ਬਿਹਾਰੀਪੁਰੀਆ (ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ)

ਜੀਤਾ ਬਾਦਲਗੜ੍ਹ, ਬੱਬੂ ਝਨੇੜੀ, ਕੁਲਵੀਰ ਟਿੰਬਰਵਾਲ, ਸੋਮਾ ਘੋਰਾਚੂ, ਮਲਕੀਤ ਸਿੰਘ ਅਤੇ ਬਰਿੰਦਰ ਸਿੰਘ (ਅੰਤਰਰਾਸ਼ਟਰੀ ਕਬੱਡੀ ਖਿਡਾਰੀ)

ਅਮਨ ਰਾਮਗੜ੍ਹ ਸਰਦਾਰਾਂ (ਦਫ਼ਤਰ ਸਕੱਤਰ), ਅਮਰਿੰਦਰ ਸਿੰਘ ਰੋੜੀਆ (ਯੂਥ ਆਗੂ) ਅਤੇ ਸਤਗੁਰ ਝਨੇੜੀ (ਰੈਫ਼ਰੀ)

ਇਸ ਤੋਂ ਇਲਾਵਾ ਸਤਨਾਮ ਸਿੰਘ ਵਿਰਕ, ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!