बॉलीवुड

61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ

ਬਾਲੀਵੁੱਡ ਅਦਾਕਾਰ ਆਮਿਰ ਖਾਨ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਹਨ। ਹਾਲ ਹੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੀ ਗਰਲਫ੍ਰੈਂਡ ਗੌਰੀ ਸਪ੍ਰੈਟ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਸੋਸ਼ਲ ਮੀਡੀਆ ਅਤੇ ਮਨੋਰੰਜਨ ਜਗਤ ਵਿੱਚ ਖੂਬ ਸੁਰਖੀਆਂ ਬਟੋਰੀਆਂ ਹਨ। ਰਿਪੋਰਟਾਂ ਮੁਤਾਬਕ 61 ਸਾਲ ਦੀ ਉਮਰ ਵਿੱਚ ਆਮਿਰ ਖਾਨ ਇੱਕ ਵਾਰ ਫਿਰ ਘਰ ਵਸਾਉਣ ਦੀ ਤਿਆਰੀ ਕਰ ਰਹੇ ਹਨ।

ਆਮਿਰ ਖਾਨ ਅਤੇ ਗੌਰੀ ਸਪ੍ਰੈਟ 5 ਜੁਲਾਈ ਨੂੰ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਕਰ ਸਕਦੇ ਹਨ। ਇਸ ਸਮਾਰੋਹ ਵਿੱਚ ਦੋਵਾਂ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਣੇ ਘਰ ਵਿੱਚ ਰਜਿਸਟ੍ਰੇਸ਼ਨ ਅਤੇ ਸਾਈਨਿੰਗ ਸਮਾਰੋਹ ਰਾਹੀਂ ਆਪਣੇ ਰਿਸ਼ਤੇ ਨੂੰ ਅਧਿਕਾਰਕ ਰੂਪ ਦੇ ਸਕਦੇ ਹਨ।

ਰਿਪੋਰਟਾਂ ਮੁਤਾਬਕ ਆਮਿਰ ਅਤੇ ਗੌਰੀ ਪਿਛਲੇ ਕਰੀਬ ਇੱਕ ਸਾਲ ਤੋਂ ਪਰਿਵਾਰ ਵਾਂਗ ਇਕੱਠੇ ਰਹਿ ਰਹੇ ਹਨ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ। ਹੁਣ ਉਹ ਇਸ ਰਿਸ਼ਤੇ ਨੂੰ ਵਿਆਹ ਦਾ ਨਾਮ ਦੇਣਾ ਚਾਹੁੰਦੇ ਹਨ।

ਕੁਝ ਸਮਾਂ ਪਹਿਲਾਂ ਇੱਕ ਇੰਟਰਵਿਊ ਦੌਰਾਨ ਆਮਿਰ ਖਾਨ ਨੇ ਗੌਰੀ ਨਾਲ ਆਪਣੇ ਰਿਸ਼ਤੇ ਬਾਰੇ ਗੱਲ ਕਰਦਿਆਂ ਕਿਹਾ ਸੀ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿ ਗੌਰੀ ਉਨ੍ਹਾਂ ਦੀ ਜ਼ਿੰਦਗੀ ਵਿੱਚ ਆਈ। ਉਨ੍ਹਾਂ ਮੁਤਾਬਕ ਗੌਰੀ ਦੇ ਨਾਲ ਉਨ੍ਹਾਂ ਨੂੰ ਬਹੁਤ ਸੂਕੂਨ ਮਿਲਦਾ ਹੈ ਅਤੇ ਦੋਵੇਂ ਇੱਕ-ਦੂਜੇ ਨਾਲ ਬਹੁਤ ਖੁਸ਼ ਹਨ।

ਆਮਿਰ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦਾ ਰੀਨਾ ਦੱਤਾ ਅਤੇ ਕਿਰਨ ਰਾਓ ਨਾਲ ਵੀ ਡੂੰਘਾ ਰਿਸ਼ਤਾ ਰਿਹਾ, ਪਰ ਉਹ ਰਿਸ਼ਤੇ ਲੰਬੇ ਸਮੇਂ ਤੱਕ ਨਹੀਂ ਚੱਲ ਸਕੇ। ਉਨ੍ਹਾਂ ਕਿਹਾ, “ਮੈਨੂੰ ਲੱਗਦਾ ਹੈ ਕਿ ਅੱਜ ਜਾ ਕੇ ਮੈਂ ਪੂਰਾ ਹੋਇਆ ਹਾਂ। ਗੌਰੀ ਦੇ ਮੇਰੀ ਜ਼ਿੰਦਗੀ ਵਿੱਚ ਆਉਣ ਨਾਲ ਮੈਂ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦਾ ਹਾਂ।”

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!