टॉप न्यूज़

ਪੰਜਾਬ ਵਾਸੀ ਦੇਣ ਧਿਆਨ

ਲੋਕਾਂ ਨੂੰ ਘਰਾਂ 'ਚ ਰਹਿਣਾ ਪਏਗਾ ਬੰਦ

ਪੰਜਾਬ ‘ਚ ਭੱਖਦੀ ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਦੱਸ ਦੇਈਏ ਕਿ ਅਸਮਾਨੋਂ ਵਰ੍ਹਦੀ ਅੱਗ ਦਾ ਕਹਿਰ ਦਿਨੋਂ-ਦਿਨ ਵੱਧ ਜਾ ਰਿਹਾ ਹੈ। ਬੀਤੇ ਦਿਨ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ ਪਰ ਹੁਣ ਇਕ ਵਾਰ ਫਿਰ ‘ਲੂ’ ਚੱਲਣ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਮੌਸਮ ਵਿਭਾਗ ਵਲੋਂ ਵੀ ‘ਲੂ’ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 11 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ‘ਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

ਜਾਣਕਾਰੀ ਲਈ ਦੱਸ ਦੇਈਏ ਕਿ ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ‘ਚ ‘ਲੂ’ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਿਆ ਜਾਵੇ। ਹਾਲਾਂਕਿ 11 ਤੋਂ 13 ਜੂਨ ਤੱਕ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਗਰਜ-ਚਮਕ ਨਾਲ ਹਲਕਾ ਮੀਂਹ ਪੈਣ ਅਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਗਰਮੀ ਤੋਂ ਕੁੱਝ ਰਾਹਤ ਮਿਲਣ ਦੀ ਉਮੀਦ ਹੈ।

ਦੱਸ ਦੇਈਏ ਕਿ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ 44.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ, ਜਦੋਂ ਕਿ ਚੰਡੀਗੜ੍ਹ ‘ਚ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ‘ਚ ਤਾਪਮਾਨ 3 ਤੋਂ 4 ਡਿਗਰੀ ਤੱਕ ਹੋਰ ਵੱਧ ਸਕਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!