
ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇੱਕ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ ਕੁੱਲ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ਵਿੱਚ ਨਿਯਮਾਂ ਦੇ ਉਲਟ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ।
ਪੁਲਿਸ ਨੂੰ ਸਪਾ ਸੈਂਟਰ ਵਿੱਚ ਕਥਿਤ ਬੇਨਿਯਮੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇੱਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਪਾ ਸੈਂਟਰ ਦੀ ਤਲਾਸ਼ੀ ਲਈ ਅਤੇ ਉੱਥੇ ਮੌਜੂਦ ਕਰਮਚਾਰੀਆਂ ਤੇ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ। ਜਾਂਚ ਦੌਰਾਨ ਪੁਲਿਸ ਨੇ ਰੈਸਕਿਊ ਕੀਤੀਆਂ ਲੜਕੀਆਂ ਦੇ ਦਸਤਾਵੇਜ਼ਾਂ, ਪਛਾਣ ਪੱਤਰਾਂ ਅਤੇ ਉਨ੍ਹਾਂ ਦੀ ਕਾਨੂੰਨੀ ਸਥਿਤੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।




