
ਲੁਧਿਆਣਾ ਦੇ ਕਿਸ਼ਨਗੜ੍ਹ ਨੇੜੇ ਨੈਸ਼ਨਲ ਹਾਈਵੇਅ ‘ਤੇ ਪਲਾਂਟ ਨਰਸਰੀ ਨੇੜੇ ਅੱਜ ਸਵੇਰੇ ਦੋ ਕਾਰਾਂ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਹੋਈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ, ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਟੀਮ ਦੇ ਇੰਚਾਰਜ ਰਣਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਜਲੰਧਰ ਦੇ ਹਸਪਤਾਲ ਪਹੁੰਚਾਇਆ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਆਦਮਪੁਰ ਥਾਣੇ ਦੇ ਐਸਐਚਓ, ਪੁਲਿਸ ਚੌਕੀ ਅਲਾਵਲਪੁਰ ਦੇ ਇੰਚਾਰਜ ਰਵਿੰਦਰ ਸਿੰਘ ਅਤੇ ਡੀਐਸਪੀ ਆਦਮਪੁਰ ਦਿਹਾਤੀ ਰਾਜੀਵ ਕੁਮਾਰ ਵੀ ਮੌਕੇ ‘ਤੇ ਪਹੁੰਚੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।
EDITED BY- HARLEEN KAUR




