टॉप न्यूज़

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ

ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਦੀ ਮੌਤ

ਜਲੰਧਰ-ਜੰਮੂ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਇੱਕ ਫੌਜੀ, ਉਸ ਦੀ ਪਤਨੀ ਅਤੇ 2 ਸਾਲਾ ਪੁੱਤਰ ਸ਼ਾਮਲ ਹਨ।

ਜਾਣਕਾਰੀ ਮੁਤਾਬਕ ਪਰਿਵਾਰ ਬਲੇਨੋ ਕਾਰ ਵਿੱਚ ਸਵਾਰ ਹੋ ਕੇ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਸਵੇਰੇ ਕਰੀਬ 5:41 ਵਜੇ ਕਿਸ਼ਨਗੜ੍ਹ ਨੇੜੇ ਜੌਹਲ ਢਾਬੇ ਕੋਲ ਬਲੇਨੋ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੀ ਕ੍ਰੇਟਾ ਕਾਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ।

ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਅਤੇ ਐੱਸਐੱਸਐੱਫ (SSF) ਨੂੰ ਸੂਚਨਾ ਦਿੱਤੀ। ਟੀਮ ਮੌਕੇ ‘ਤੇ ਪਹੁੰਚੀ ਤਾਂ ਬਲੇਨੋ ਵਿੱਚ ਸਵਾਰ ਚਾਰੇ ਲੋਕਾਂ ਦੀ ਮੌਤ ਹੋ ਚੁੱਕੀ ਸੀ। ਉੱਥੇ ਹੀ ਕ੍ਰੇਟਾ ਕਾਰ ਵਿੱਚ ਸਵਾਰ ਉੱਤਰ ਪ੍ਰਦੇਸ਼ ਦੇ ਬਰੇਲੀ ਵਾਸੀ ਪੰਜ ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਹਾਦਸੇ ਦੀ ਸੂਚਨਾ ਮਿਲਣ ‘ਤੇ ਚੌਕੀ ਅਲਾਵਲਪੁਰ ਦੇ ਇੰਚਾਰਜ ਸਬ-ਇੰਸਪੈਕਟਰ ਰਵਿੰਦਰ ਸਿੰਘ ਅਤੇ ਡੀਐੱਸਪੀ ਰਾਜੀਵ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਰਾਹਤ ਅਤੇ ਬਚਾਅ ਕਾਰਜ ਚਲਾਉਂਦੇ ਹੋਏ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾਇਆ ਅਤੇ ਆਵਾਜਾਈ ਮੁੜ ਬਹਾਲ ਕਰਵਾਈ। ਸ਼ੁਰੂਆਤੀ ਜਾਂਚ ਵਿੱਚ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!