ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਦੇਸ਼ ਭਰ ਦੇ ਕਿਸਾਨਾਂ ਨੇ ਖੇਤੀ ਦੇ ਲਈ ਸਮੇਂ ‘ਤੇ ਸਸਤਾ ਅਤੇ ਆਸਾਨ ਲੋਨ ਮਿਲ ਸਕੇ, ਜਿਸ ਲਈ ਕਿਸਾਨ ਕ੍ਰੈਡਿਟ ਕਾਰਡ (KCC) ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦੇ ਤਹਿਤ ਕਿਸਾਨ ਬੀਜ, ਖਾਦ ਅਤੇ ਕੀਟਨਾਸ਼ਕ ਖਰੀਦਣ ਦੇ ਨਾਲ-ਨਾਲ ਹੋਰ ਜ਼ਰੂਰੀ ਖੇਤੀ ਗਤੀਵਿਧੀਆਂ ਲਈ ਘੱਟ ਵਿਆਜ ਦਰਾਂ ‘ਤੇ ਕਰਜ਼ੇ ਲੈ ਸਕਦੇ ਹਨ।
ਜੇਕਰ ਕਿਸਾਨ ਸਮੇਂ ਸਿਰ ਆਪਣੇ ਕਰਜ਼ੇ ਦੀ ਅਦਾਇਗੀ ਕਰਦੇ ਹਨ, ਤਾਂ ਉਨ੍ਹਾਂ ਨੂੰ ਵਿਆਜ ਵਿੱਚ ਛੋਟ ਵੀ ਮਿਲਦੀ ਹੈ। ਹਾਲ ਹੀ ਵਿੱਚ, ਭਾਰਤੀ ਰਿਜ਼ਰਵ ਬੈਂਕ (RBI) ਨੇ ਕਿਸਾਨ ਕ੍ਰੈਡਿਟ ਕਾਰਡ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਹੁਣ ਫਸਲ ਸੀਜ਼ਨ ਦੀ ਨਵੀਂ ਮਿਆਦ ਤੈਅ ਕੀਤੀ ਗਈ ਹੈ, ਜਿਸ ਨਾਲ ਲੋਨ ਦੇਣ ਅਤੇ ਵਾਪਸ ਲੈਣ ਦੀ ਪ੍ਰਕਿਰਿਆ ਪਹਿਲਾਂ ਤੋਂ ਸੌਖੀ ਅਤੇ ਇਕਸਾਰ ਹੋ ਸਕੇ।
ਇਹ ਨਵੇਂ ਨਿਯਮ ਜਨਵਰੀ 2027 ਤੋਂ ਲਾਗੂ ਹੋਣਗੇ। ਇਸ ਲਈ, ਜੇਕਰ ਤੁਸੀਂ ਕਿਸਾਨ ਕ੍ਰੈਡਿਟ ਕਾਰਡ ਲੈਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਯੋਜਨਾ ਦਾ ਕੌਣ ਲਾਭ ਲੈ ਸਕਦਾ ਹੈ ਅਤੇ ਕਿਹੜੇ ਕਿਸਾਨ ਕ੍ਰੈਡਿਟ ਕਾਰਡ ਨਹੀਂ ਬਣਵਾ ਸਕਦੇ ਹਨ।
ਆਹ ਕਿਸਾਨਾਂ ਦਾ ਨਹੀਂ ਬਣਦਾ ਕ੍ਰੈ਼ਡਿਟ ਕਾਰਡ
ਕਿਸਾਨ ਕ੍ਰੈਡਿਟ ਕਾਰਡ ਲੈਣ ਲਈ ਕੁਝ ਸਰਕਾਰੀ ਜ਼ਰੂਰਤਾਂ ਪੂਰੀਆਂ ਕਰਨੀਆਂ ਹੁੰਦੀਆਂ ਹਨ। ਜੇਕਰ ਤੁਸੀਂ ਇਹਨਾਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੇ ਹੋ ਤਾਂ ਤੁਹਾਡੀ ਅਰਜ਼ੀ ਰੱਦ ਕਰ ਦਿੱਤੀ ਜਾਵੇਗੀ। 18 ਸਾਲ ਤੋਂ ਘੱਟ ਉਮਰ ਦੇ ਲੋਕ ਕਿਸਾਨ ਕ੍ਰੈਡਿਟ ਕਾਰਡ ਲਈ ਅਰਜ਼ੀ ਦੇਣ ਦੇ ਯੋਗ ਨਹੀਂ ਹਨ। 75 ਸਾਲ ਤੋਂ ਵੱਧ ਉਮਰ ਦੇ ਲੋਕ ਸਿਰਫ਼ ਤਾਂ ਹੀ ਅਰਜ਼ੀ ਦੇ ਸਕਦੇ ਹਨ ਜੇਕਰ ਉਨ੍ਹਾਂ ਕੋਲ ਇੱਕ ਯੋਗ ਸਹਿ-ਉਧਾਰ ਲੈਣ ਵਾਲਾ ਹੋਵੇ।
ਇਸ ਤੋਂ ਇਲਾਵਾ, ਜਿਹੜੇ ਲੋਕ ਖੇਤੀ ਜਾਂ ਸੰਬੰਧਿਤ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ, ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਜਿਨ੍ਹਾਂ ਕੋਲ ਜ਼ਰੂਰੀ ਜ਼ਮੀਨੀ ਦਸਤਾਵੇਜ਼ ਜਾਂ ਹੋਰ ਜ਼ਰੂਰੀ ਸਬੂਤ ਨਹੀਂ ਹਨ, ਉਹ ਕਿਸਾਨ ਕ੍ਰੈਡਿਟ ਕਾਰਡ ਲਈ ਯੋਗ ਨਹੀਂ ਹਨ। ਇਸ ਤੋਂ ਇਲਾਵਾ, ਜਿਹੜੇ ਕਿਸਾਨ ਇਸ ਯੋਜਨਾ ਲਈ ਯੋਗਤਾ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਨੂੰ ਵੀ ਕਿਸਾਨ ਕ੍ਰੈਡਿਟ ਕਾਰਡ ਜਾਰੀ ਨਹੀਂ ਕੀਤੇ ਜਾਂਦੇ।
ਕਿਹੜੇ ਕਿਸਾਨਾਂ ਨੂੰ ਮਿਲਦਾ ਫਾਇਦਾ?
ਕਿਸਾਨ ਕ੍ਰੈਡਿਟ ਕਾਰਡ ਯੋਜਨਾ ਕਿਸਾਨਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਨੂੰ ਲਾਭ ਪਹੁੰਚਾ ਸਕਦੀ ਹੈ। ਇਹਨਾਂ ਵਿੱਚ ਉਹ ਕਿਸਾਨ ਸ਼ਾਮਲ ਹਨ ਜਿਨ੍ਹਾਂ ਕੋਲ ਜ਼ਮੀਨ ਹੈ, ਉਹ ਕਿਸਾਨ ਜੋ ਸਾਂਝੀ ਫਸਲ ਜਾਂ ਠੇਕੇ ‘ਤੇ ਜ਼ਮੀਨ ਦੀ ਖੇਤੀ ਕਰਦੇ ਹਨ, ਉਹ ਕਿਸਾਨ ਜੋ ਸਵੈ-ਸਹਾਇਤਾ ਸਮੂਹਾਂ (SHGs), ਸੰਯੁਕਤ ਦੇਣਦਾਰੀ ਸਮੂਹਾਂ (JLGs) ਨਾਲ ਸਬੰਧਤ ਹਨ ਅਤੇ ਡੇਅਰੀ, ਪਸ਼ੂ ਪਾਲਣ, ਪੋਲਟਰੀ ਅਤੇ ਮੱਛੀ ਪਾਲਣ ਵਿੱਚ ਸ਼ਾਮਲ ਕਿਸਾਨ ਹਨ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀ ਵੀ ਕਿਸਾਨ ਕ੍ਰੈਡਿਟ ਕਾਰਡ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ ਜੇਕਰ ਉਹ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਦੇ ਹਨ।
ਕ੍ਰੈਡਿਟ ਕਾਰਡ ਅਪਲਾਈ ਕਰਨ ਲਈ ਚਾਹੀਦੇ ਆਹ ਡਾਕੂਮੈਂਟਸ
ਕਿਸਾਨ ਕ੍ਰੈਡਿਟ ਕਾਰਡ ਲਈ ਅਰਜ਼ੀ ਦੇਣ ਵੇਲੇ ਕਿਸਾਨਾਂ ਨੂੰ ਕੁਝ ਦਸਤਾਵੇਜ਼ ਜਮ੍ਹਾ ਕਰਵਾਉਣੇ ਪੈਂਦੇ ਹਨ। ਇਨ੍ਹਾਂ ਵਿੱਚ ਉਨ੍ਹਾਂ ਦਾ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਸਾਈਜ ਦੀ ਫੋਟੋ, ਪਛਾਣ ਅਤੇ ਪਤੇ ਦਾ ਸਬੂਤ, ਖੇਤੀਬਾੜੀ ਜ਼ਮੀਨ ਨਾਲ ਸਬੰਧਤ ਦਸਤਾਵੇਜ਼, ਬੀਜੀ ਜਾਣ ਵਾਲੀ ਫਸਲ ਬਾਰੇ ਜਾਣਕਾਰੀ, ਬੈਂਕ ਖਾਤੇ ਦੇ ਵੇਰਵੇ, ਮੋਬਾਈਲ ਨੰਬਰ ਅਤੇ ਬੈਂਕ ਵਲੋਂ ਮੰਗੇ ਗਏ ਹੋਰ ਸੰਬੰਧਿਤ ਦਸਤਾਵੇਜ਼ ਸ਼ਾਮਲ ਹਨ।
EDITED BY- HARLEEN KAUR



